Manik Goyal and other Case : ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ਵਿੱਚ ਸਰਕਾਰੀ ਹੈਲੀਕਾਪਟਰ ਦੀ ਵਰਤੋਂ (Helicoptor Case) ਬਾਰੇ ਸਵਾਲ ਪੁੱਛਣ ‘ਤੇ ਦਰਜ ਐਫਆਈਆਰ ਵਿਰੁੱਧ ਆਰਟੀਆਈ ਕਾਰਕੁਨ ਮਾਨਿਕ ਗੋਇਲ ਅਤੇ ਹੋਰਾਂ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ, ਜਿਸ ‘ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਨੇ ਅੱਜ ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਤਿੱਖੀ ਝਾੜ ਪਾਉਂਦਿਆਂ ਮਾਮਲੇ ‘ਚ ਅੱਗੇ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਸੋਮਵਾਰ ਨੂੰ ਮਾਣਿਕ ਗੋਇਲ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਇਹ ਪੁਲਿਸ ਰਾਜ ਨਹੀਂ ਹੈ। ਇਹ ਮਾਮਲਾ ਕਿਵੇਂ ਬਣਦਾ ਹੈ? ਜਦੋਂ ਤੁਸੀਂ ਜਨਤਕ ਜੀਵਨ ਵਿੱਚ ਹੁੰਦੇ ਹੋ, ਤਾਂ ਇੰਨਾ ਸੰਵੇਦਨਸ਼ੀਲ ਨਹੀਂ ਹੋਣਾ ਚਾਹੀਦਾ ਕਿ ਕੋਈ ਸਵਾਲ ਨਾ ਚੁੱਕ ਸਕੇ। ਜਵਾਬ ਵਿੱਚ ਸਰਕਾਰ ਨੇ ਕਿਹਾ ਕਿ ਮਾਨਿਕ ਗੋਇਲ ਦੀ ਪੋਸਟ ਨੇ ਕਾਨੂੰਨ ਵਿਵਸਥਾ ਦਾ ਸੰਕਟ ਪੈਦਾ ਕੀਤਾ, ਜੋ ਕਿ ਲੋਕਾਂ ਨੂੰ ਭੜਕਾਉਣ ਲਈ ਕੀਤਾ ਗਿਆ ਸੀ। ਇਸ ‘ਤੇ ਹਾਈ ਕੋਰਟ ਨੇ ਪੁੱਛਿਆ ਕਿ ਕਿਵੇਂ ?
*PAN CARD : ਹੁਣ ਪੈਨ ਕਾਰਡ ਦੀ ਪੁਰਾਣੀ ਜਾਂ ਖ਼ਰਾਬ ਫੋਟੋ ਬਦਲਣਾ ਆਸਾਨ ; ਜਾਣੋ ਸਟੈੱਪ-ਬਾਏ-ਸਟੈੱਪ ਆਸਾਨ ਪ੍ਰੋਸੈੱਸ*
”ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਾ ਕਰੋ…”
ਹਾਈ ਕੋਰਟ ਨੇ ਪੁੱਛਿਆ, ”ਕੀ ਪਟੀਸ਼ਨਕਰਤਾ ਨੂੰ ਕੋਈ ਜਾਣਕਾਰੀ ਦਿੱਤੀ ਗਈ ਸੀ ? ਹਾਈ ਕੋਰਟ ਨੇ ਸਰਕਾਰੀ ਵਕੀਲ ਨੂੰ ਕਿਹਾ ਕਿ ਉਹ ਜ਼ਿਆਦਾ ਬਹਿਸ ਨਾ ਕਰੇ, ਨਹੀਂ ਤਾਂ ਮਾਮਲਾ ਬਹੁਤ ਅੱਗੇ ਵਧ ਜਾਵੇਗਾ। ਤੁਹਾਨੂੰ ਇੱਥੇ ਰਾਜਨੀਤਿਕ ਬਹਿਸ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ।”
ਹਾਈ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕਰੇ। ਲੋਕਾਂ ਨੂੰ ਸਰਕਾਰ ‘ਤੇ ਸਵਾਲ ਉਠਾਉਣ ਦਾ ਅਧਿਕਾਰ ਹੈ ਅਤੇ ਉਨ੍ਹਾਂ ਦੀ ਆਲੋਚਨਾ ਨੂੰ ਦਬਾਉਣ ਦੀ ਕੋਸ਼ਿਸ਼ ਨਾ ਕਰੇ। ਹਾਈ ਕੋਰਟ ਨੇ ਸਰਕਾਰ ਨੂੰ ਸਲਾਹ ਦਿੱਤੀ, “ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰੋ। ਲੋਕ ਜਾਣਦੇ ਹਨ ਕਿ ਕੀ ਸਹੀ ਹੈ ਅਤੇ ਕੀ ਗਲਤ ਹੈ।”
