ਚੰਡਾਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਸਹੂਲਤ ਨੂੰ ਲੈ ਕੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨੂੰ ਲੈਕੇ ਪੰਜਾਬ ਦੇ ਹਰ ਨਾਗਰਿਕ ਦੇ ਲਈ  ਲਾਹੇਵੰਦ ਹੋਣਗੀਆਂ ਹਰੇਕ ਪਰਿਵਾਰ ਨੂੰ ਇਲਾਜ ਲਈ 10 ਲੱਖ ਰੁਪਏ ਦੀ  ਸਿਹਤ ਸਹੂਲਤਾਂ  ਦੇਣ ਲਈ ਅਤੇ ਮੁਫ਼ਤ ਇਲਾਜ  ਕਰਵਾਉਣ ਲਈ  ਮੁੱਖ ਮੰਤਰੀ ਭਗਵੰਤ ਮਾਨ ਨੇ  ਐਲਾਨ ਕੀਤਾ  ਹੈ। ਜੋ ਕਿ ਆਮ ਜਨਤਾ ਦੇ ਲਈ ਬਹੁਤ ਵਧੀਆ ਉੱਪਰਾਲਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਪਹਿਲਾਂ ਪੰਜਾਬ ਵਿੱਚ ਮੁਫ਼ਤ ਬਿਜਲੀ  ਦੀ ਸਹੂਲਤ ਦਾ ਲੋਕ ਲਾਹਾ ਲੈ ਰਹੇ ਹਨ ਇਸੇ ਤਰ੍ਹਾਂ ਹਰ ਪਰਿਵਾਰ ਨੂੰ 10 ਲੱਖ ਰੁਪਏ ਮੁਫ਼ਤ ਇਲਾਜ ਦਾ ਵੱਡਾ ਫਾਇਦਾ ਪਹੁੰਚੇਗਾ।

ਉਹਨਾਂ ਕਿਹਾ ਕਿ ਅੱਜ ਤਰਨ ਤਾਰਨ ਵਿੱਚ ਇਹ ਰਜਿਸਟਰੇਸ਼ਨ ਸ਼ੁਰੂ ਕੀਤੀ ਗਈ ਹੈ। ਉਸ ਤੋਂ ਬਾਅਦ ਬਰਨਾਲਾ ਸਮੇਤ ਪੂਰੇ ਪੰਜਾਬ ਵਿੱਚ ਰਜਿਸਟਰੇਸ਼ਨ ਕੀਤੀ ਜਾਵੇਗੀ। ਜਿਸ ਨਾਲ ਹਰ ਇੱਕ ਨੂੰ ਇਸ ਦਾ ਲਾਹਾ ਮਿਲੇਗਾ। ਪੰਜਾਬ ਸਰਕਾਰ ਦੇ ਸਰਕਾਰੀ ਹਸਪਤਾਲਾਂ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਚੁਣੇ ਗਏ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਲਾਜ ਕੀਤਾ ਜਾਵੇਗਾ। ਪੰਜਾਬ ਦੀ ਸਿਹਤ ਸਹੂਲਤ ਨੂੰ ਇਸ ਤਰ੍ਹਾਂ ਮਜਬੂਤ ਕੀਤਾ ਜਾ ਰਿਹਾ ਕਿ ਲੋਕਾਂ ਨੂੰ ਇਸਦਾ  ਫਾਇਦਾ ਹੋ ਸਕੇ ।