Last Updated: October 20, 2026

Dainik Savera Times Logo

BREAKING : ਗੋਲੀਆਂ ਦੀ ਤਾੜ-ਤਾੜ ਨਾਲ ਦਹਿਲਿਆ ਮਾਨਸਾ ; DC ਦੇ ਗੰਨਮੈਨ ਘਰੇ ਫਾਇਰਿੰਗ ! 2 ਮੌਤਾਂ ; 2 ਗੰਭੀਰ

20 October 2026 ਅੱਪਡੇਟ ਕੀਤਾ ਗਿਆ

BREAKING : ਗੋਲੀਆਂ ਦੀ ਤਾੜ-ਤਾੜ ਨਾਲ ਦਹਿਲਿਆ ਮਾਨਸਾ ; DC ਦੇ ਗੰਨਮੈਨ ਘਰੇ ਫਾਇਰਿੰਗ ! 2 ਮੌਤਾਂ ; 2 ਗੰਭੀਰ

Mansa Crime News : ਪੰਜਾਬ ‘ਚ ਗੋਲਬਾਰੀ ਦੀਆਂ ਘਟਨਾਵਾਂ ਅਤੇ ਪੁਲਿਸ ਮੁਲਾਜ਼ਮਾਂ ‘ਤੇ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਮਾਨਸਾ ‘ਚ ਸਾਹਮਣੇ ਆਇਆ ਹੈ, ਜਿਥੇ ਇੱਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਉਪਰ ਹਮਲਾ ਕੀਤਾ ਗਿਆ ਹੈ। ਤੜਕਸਾਰ ਤਾੜ-ਤਾੜ ਗੋਲੀਬਾਰੀ ਨਾਲ ਪੁਲਿਸ ਮੁਲਾਜ਼ਮ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਇੱਕ ਬੱਚਾ ਅਤੇ ਇੱਕ ਔਰਤ ਜ਼ਖ਼ਮੀ ਹੋ ਗਏ ਹਨ।

ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ, ਮਾਨਸਾ ਦੇ ਡਿਪਟੀ ਕਮਿਸ਼ਨਰ ਕੋਲ ਗੰਨਮੈਨ ਵਜੋਂ ਤਾਇਨਾਤ ਸੀ। ਉਹ ਪਿਛਲੇ ਦੋ ਦਿਨਾਂ ਤੋਂ ਛੁੱਟੀ ‘ਤੇ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ, ਕਾਂਸਟੇਬਲ ਗੁਰਵਿੰਦਰ ਸਿੰਘ ਅਤੇ ਉਸ ਦੇ ਵੱਡੇ ਲੜਕੇ ਦੀ ਮੌਤ ਹੋ ਗਈ ਹੈ, ਜਦਕਿ ਪਤਨੀ ਹਰਪ੍ਰੀਤ ਕੌਰ ਤੇ ਦੂਸਰਾ ਲੜਕਾ ਦਿਲਸ਼ਾਨ ਸਿੰਘ ਜਖ਼਼ਮੀ ਹੋ ਗਿਆ। ਦੋਵਾਂ ਜ਼ਖ਼ਮੀਆਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਅਨੁਸਾਰ, ਹਮਲੇ ਦੇ ਕਾਰਨਾਂ ਬਾਰੇ ਅਜੇ ਤਕ ਕੁੱਝ ਸਪੱਸ਼ਟ ਨਹੀਂ ਹੋ ਸਕਿਆ, ਜਿਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਧਰ, ਸਿਵਲ ਹਸਪਤਾਲ ਦੇ ਐਸਐਮਓ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਗੰਭੀਰ ਹਾਲਤ ਦੇ ਮੱਦੇਨਜ਼ਰ ਬਠਿੰਡਾ ਸਿਵਲ ਹਸਪਤਾਲ ਰੈਫਰ ਕੀਤਾ ਗਿਆ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.