skip to content

Last Updated: August 16, 2026

Dainik Savera Times Logo

ਮਾਨਸਾ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਗਰਭਵਤੀ ਔਰਤ ਦਾ ਕਤਲ; ਪਤੀ ‘ਤੇ ਹਮਲੇ ਦਾ ਸ਼ੱਕ

1 month ਪਹਿਲਾ

ਮਾਨਸਾ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਗਰਭਵਤੀ ਔਰਤ ਦਾ ਕਤਲ; ਪਤੀ ‘ਤੇ ਹਮਲੇ ਦਾ ਸ਼ੱਕ

ਪੰਜਾਬ ਡੈਸਕ: ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 22 ਸਾਲਾ ਗਰਭਵਤੀ ਔਰਤ ਦੀ ਕਥਿਤ ਤੌਰ ‘ਤੇ ਉਸ ਦੇ ਪਤੀ ਵੱਲੋਂ ਹੱਤਿਆ ਕਰ ਦਿੱਤੀ ਗਈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਮਾਮਲਾ ਵਿਆਹ ਤੋਂ ਬਾਹਰਲੇ ਸਬੰਧਾਂ ਦੇ ਸ਼ੱਕ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਮ੍ਰਿਤਕਾ ਜੁੜਵਾਂ ਬੱਚਿਆਂ ਦੀ ਮਾਂ ਬਣਨ ਵਾਲੀ ਸੀ।

 

ਪੁਲਿਸ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਸਿਮਰਜੀਤ ਕੌਰ ਨੇ ਪਿੰਡ ਬੁਰਜ ਰਾਠੀ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਕੀਤਾ ਸੀ। ਬਾਅਦ ਵਿੱਚ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਸਿੱਖ ਰੀਤ-ਰਿਵਾਜ਼ ਅਨੁਸਾਰ ਆਨੰਦ ਕਾਰਜ ਵੀ ਕਰਵਾਏ ਗਏ ਸਨ। ਗਰਭ ਅਵਸਥਾ ਦੌਰਾਨ ਉਹ ਜਣੇਪੇ ਲਈ ਆਪਣੇ ਪੇਕੇ ਘਰ ਪਿੰਡ ਠੂਠਿਆਂਵਾਲੀ ਵਿੱਚ ਰਹਿ ਰਹੀ ਸੀ।

 

ਇਹ ਵੀ ਪੜੋਂ: 

ਨਸ਼ਾ ਤਸਕਰਾਂ ਖ਼ਿਲਾਫ਼ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 280 ਕੇਸਾਂ ਦੇ ਜ਼ਬਤ ਨਸ਼ੇ ਕੀਤੇ ਨਸ਼ਟ

 

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸਿਮਰਜੀਤ ਦਾ ਪਤੀ ਉਸ ‘ਤੇ ਨਾਜਾਇਜ਼ ਸਬੰਧਾਂ ਦਾ ਸ਼ੱਕ ਕਰਦਾ ਸੀ। ਉਨ੍ਹਾਂ ਦੇ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਉਹ ਪੇਕੇ ਘਰ ਪਹੁੰਚਿਆ, ਸਿਮਰਜੀਤ ਨੂੰ ਕਮਰੇ ਤੋਂ ਬਾਹਰ ਬੁਲਾਇਆ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਗੰਭੀਰ ਸੱਟਾਂ ਕਾਰਨ ਸਿਮਰਜੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

 

ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਜਾਰੀ ਹੈ।

 

ਪੀੜਤਾ ਦੇ ਚਾਚਾ ਮੇਵਾ ਸਿੰਘ ਅਤੇ ਚਚੇਰੇ ਭਰਾ ਮਨਦੀਪ ਸਿੰਘ ਨੇ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਕਿ ਸਿਮਰਜੀਤ ਕੌਰ ਅਤੇ ਉਸ ਦੇ ਅਣਜੰਮੇ ਜੁੜਵਾਂ ਬੱਚਿਆਂ ਨੂੰ ਇਨਸਾਫ਼ ਦਿਵਾਇਆ ਜਾਵੇ।

-woman-killed-husband-under-suspicion

-woman-killed-husband-under-suspicion

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.