ਚੰਡੀਗੜ੍ਹ: ਮਾਨਸਾ ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਦਾ ਪਹਿਲਾ ਪੰਜਾਬੀ ਬੋਲਣ ਵਾਲਾ ਸਿੱਖ ਰੋਬੋਟ ਤਿਆਰ ਕਰਕੇ ਇਤਿਹਾਸ ਰਚ ਦਿੱਤਾ ਹੈ। 11ਵੀਂ ਅਤੇ 12ਵੀਂ ਜਮਾਤ ਦੇ ਬੱਚਿਆਂ ਨੇ “ਜੌਨੀ” ਨਾਮਕ ਰੋਬੋਟ ਬਣਾਇਆ ਜੋ ਪੰਜਾਬੀ ਵਿੱਚ ਸਮਝਦਾ ਅਤੇ ਜਵਾਬ ਦਿੰਦਾ ਹੈ। ਇਸ ਰੋਬੋਟ ਦਾ ਟੈਸਟ ਮਾਨਸਾ-ਬਰਨਾਲਾ ਰੋਡ ’ਤੇ ਕੀਤਾ ਗਿਆ ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ।
ਹਵਾਈ ਅੱਡੇ ’ਤੇ ਯਾਤਰੀਆਂ ਦੀ CISF ਨਾਲ ਭਿੜੰਤ: ਟਰਮੀਨਲ ਵਿੱਚ ਦਾਖਲ ਹੋਣ ਤੋਂ ਰੋਕਿਆ
ਵਿਦਿਆਰਥੀਆਂ ਨੇ ਕਿਹਾ ਕਿ ਅਜਿਹੇ ਪ੍ਰੋਜੈਕਟ ਹਰ ਸਕੂਲ ਵਿੱਚ ਹੋਣੇ ਚਾਹੀਦੇ ਤਾਂ ਜੋ ਪੰਜਾਬ ਦੇ ਬੱਚੇ ਵੀ ਦੇਸ਼ ਦੀ ਤਕਨੀਕੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਸਕਣ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵਿਹਾਰਕ ਅਤੇ ਰਚਨਾਤਮਕ ਸਿੱਖਿਆ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇ।
ਕਪੜਾ ਮਾਰਕੀਟ ਵਿੱਚ ਨੋ-ਨੰਬਰ ਗੱਡੀਆਂ ‘ਤੇ ਪੁਲਿਸ ਨੇ ਕੀਤਾ ਵੱਡਾ ਐਕਸ਼ਨ

