ਅਬੋਹਰ: ਫ਼ਿਰੋਜ਼ਪੁਰ ਦੇ ਅਬੋਹਰ ਸ਼ਹਿਰ ਦੇ ਵਸਨੀਕਾਂ ਅਤੇ ਖਰੀਦਦਾਰਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਲਗਾਤਾਰ ਪੈ ਰਹੀ ਤੇਜ਼ ਗਰਮੀ ਅਤੇ ਵਧ ਰਹੀ ਨਮੀ ਨੂੰ ਦੇਖਦੇ ਹੋਏ ਅਬੋਹਰ ਦੀਆਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਨੇ ਤਿੰਨ ਦਿਨਾਂ ਲਈ ਬਾਜ਼ਾਰ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਫੈਸਲੇ ਮੁਤਾਬਕ ਸ਼ਹਿਰ ਦੇ ਜ਼ਿਆਦਾਤਰ ਪ੍ਰਮੁੱਖ ਬਾਜ਼ਾਰ 10 ਜੁਲਾਈ ਤੋਂ 12 ਜੁਲਾਈ ਤੱਕ ਬੰਦ ਰਹਿਣਗੇ, ਜਦਕਿ 13 ਜੁਲਾਈ ਤੋਂ ਸਾਰੇ ਬਾਜ਼ਾਰ ਆਮ ਸਮੇਂ ਅਨੁਸਾਰ ਮੁੜ ਖੁੱਲ੍ਹ ਜਾਣਗੇ।
10, 11 ਅਤੇ 12 ਜੁਲਾਈ ਨੂੰ ਰਹੇਗੀ ਛੁੱਟੀ
ਵਪਾਰਕ ਸੰਸਥਾਵਾਂ ਵੱਲੋਂ ਲਏ ਗਏ ਫੈਸਲੇ ਅਨੁਸਾਰ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਸਥਿਤ ਦੁਕਾਨਾਂ ਤਿੰਨ ਦਿਨਾਂ ਲਈ ਬੰਦ ਰਹਿਣਗੀਆਂ। ਇਸ ਦੌਰਾਨ ਵਪਾਰਕ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਰਹਿਣਗੀਆਂ।
ਤਿੰਨ ਦਿਨਾਂ ਦੀ ਛੁੱਟੀ ਤੋਂ ਬਾਅਦ 13 ਜੁਲਾਈ ਨੂੰ ਦੁਕਾਨਦਾਰ ਆਪਣੇ ਕਾਰੋਬਾਰ ਮੁੜ ਆਮ ਤਰੀਕੇ ਨਾਲ ਸ਼ੁਰੂ ਕਰਨਗੇ।
ਪਾਕਿਸਤਾਨੀ ਤਸਕਰਾਂ ਨਾਲ ਜੁੜੇ ਨਸ਼ਾ ਗਿਰੋਹ ‘ਤੇ ਵਾਰ, ਅੰਮ੍ਰਿਤਸਰ ਪੁਲਿਸ ਨੇ ਫੜੀ ਹੈਰੋਇਨ ਦੀ ਵੱਡੀ ਖੇਪ
ਤੇਜ਼ ਗਰਮੀ ਅਤੇ ਨਮੀ ਬਣੀ ਮੁੱਖ ਵਜ੍ਹਾ
ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜਾਰੀ ਭਿਆਨਕ ਗਰਮੀ ਅਤੇ ਨਮੀ ਕਾਰਨ ਦੁਕਾਨਦਾਰਾਂ, ਕਰਮਚਾਰੀਆਂ ਅਤੇ ਗਾਹਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਨੂੰ ਧਿਆਨ ਵਿੱਚ ਰੱਖਦਿਆਂ ਵਪਾਰੀਆਂ ਨੇ ਸਮੂਹਿਕ ਛੁੱਟੀ ਦਾ ਫੈਸਲਾ ਕੀਤਾ ਹੈ, ਤਾਂ ਜੋ ਉਹ ਅਤੇ ਉਨ੍ਹਾਂ ਦੇ ਕਰਮਚਾਰੀ ਪਰਿਵਾਰ ਨਾਲ ਸਮਾਂ ਬਿਤਾ ਸਕਣ ਅਤੇ ਗਰਮੀ ਤੋਂ ਕੁਝ ਰਾਹਤ ਹਾਸਲ ਕਰ ਸਕਣ।
ਡੇਢ ਮਹੀਨਾ ਪਹਿਲਾਂ ਲਿਆ ਫੈਸਲਾ
ਵਪਾਰੀਆਂ ਮੁਤਾਬਕ ਇਹ ਫੈਸਲਾ ਅਚਾਨਕ ਨਹੀਂ ਲਿਆ ਗਿਆ। ਕਰੀਬ ਡੇਢ ਮਹੀਨਾ ਪਹਿਲਾਂ ਸ਼ਹਿਰ ਦੀਆਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਸਰਬਸੰਮਤੀ ਨਾਲ ਤਿੰਨ ਦਿਨਾਂ ਦੀ ਛੁੱਟੀ ਦਾ ਫੈਸਲਾ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਸਰਾਫਾ ਬਾਜ਼ਾਰ ਦੇ ਵਪਾਰੀਆਂ ਨੇ ਵੀ ਵੀਰਵਾਰ ਤੋਂ ਚਾਰ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਕੈਨੇਡਾ ‘ਚ ਪੰਜਾਬੀ ਮੂਲ ਦੇ ਗੁਰਅੰਮ੍ਰਿਤ ਸਿੱਧੂ ਨੂੰ 20 ਸਾਲ ਦੀ ਸਜ਼ਾ, ਨਸ਼ਾ ਤਸਕਰੀ ਨੈੱਟਵਰਕ ਚਲਾਉਣ ਦਾ ਦੋਸ਼
ਕਈ ਵਪਾਰਕ ਨੇ ਦਿੱਤਾ ਸਮਰਥਨ
ਇਸ ਬੰਦ ਨੂੰ ਅਬੋਹਰ ਦੀਆਂ ਲਗਭਗ ਸਾਰੀਆਂ ਪ੍ਰਮੁੱਖ ਵਪਾਰਕ ਐਸੋਸੀਏਸ਼ਨਾਂ ਦਾ ਸਮਰਥਨ ਮਿਲਿਆ ਹੈ। ਇਸ ਵਿੱਚ ਸਰਾਫਾ ਬਾਜ਼ਾਰ, ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕਸ ਮਾਰਕੀਟ, ਟੈਕਸਟਾਈਲ ਮਾਰਕੀਟ, ਰੈਡੀਮੇਡ ਕੱਪੜਾ ਮਾਰਕੀਟ, ਜਨਰਲ ਸਟੋਰ ਅਤੇ ਜੁੱਤੀ ਮਾਰਕੀਟ ਨਾਲ ਜੁੜੇ ਵਪਾਰੀ ਸ਼ਾਮਲ ਹਨ।
ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਇਸ ਫੈਸਲੇ ਨੂੰ ਸਫਲ ਬਣਾਉਣ ਲਈ ਸਾਰੀਆਂ ਵਪਾਰਕ ਸੰਸਥਾਵਾਂ ਇਕੱਠੇ ਹੋ ਕੇ ਸਹਿਯੋਗ ਕਰਨਗੀਆਂ।
Markets to remain closed
