Site icon Dainik Savera Punjab

ਗੁਰਦਾਸਪੁਰ ‘ਚ ਵੱਡੀ ਅਗਨੀਵੀਰ ਭਰਤੀ ਰੈਲੀ—9 ਤੋਂ 18 ਮਾਰਚ ਤੱਕ ਹਜ਼ਾਰਾਂ ਨੌਜਵਾਨਾਂ ਲਈ ਮੌਕਾ

ਪੰਜਾਬ ਡੈਸਕ (ਦੈਨਿਕ ਸਵੇਰਾ): ਭਾਰਤੀ ਫੌਜ ਭਰਤੀ ਦਫ਼ਤਰ ਅੰਮ੍ਰਿਤਸਰ, ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ 9 ਤੋਂ 18 ਮਾਰਚ 2026 ਤੱਕ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿੱਚ ਅਗਨੀਵੀਰ ਭਰਤੀ ਰੈਲੀ ਕਰਵਾਉਣ ਜਾ ਰਿਹਾ ਹੈ। ਇਸ ਰੈਲੀ ਦੌਰਾਨ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟ੍ਰੇਡਸਮੈਨ (10ਵੀਂ ਅਤੇ 8ਵੀਂ) ਸ਼੍ਰੇਣੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

ਗੈਂਗਸਟਰਾਂ ਦੀ ਵਾਪਸੀ! ਚੰਡੀਗੜ੍ਹ ਵਪਾਰੀ ਨੂੰ ਜਾਨੋਂ ਮਾਰਨ ਦੀ ਧਮਕੀ, 20 ਕਰੋੜ ਫਿਰੌਤੀ ਦੀ ਮੰਗ

ਭਰਤੀ ਦਫ਼ਤਰ ਦੇ ਡਾਇਰੈਕਟਰ ਕਰਨਲ ਜੇਮਜ਼ ਜੈਕਬ ਨੇ ਦੱਸਿਆ ਕਿ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਉਮੀਦਵਾਰਾਂ ਦੀ ਸਰੀਰਕ ਤੰਦਰੁਸਤੀ, ਮੈਡੀਕਲ ਜਾਂਚ ਅਤੇ ਦਸਤਾਵੇਜ਼ਾਂ ਦੀ ਤਸਦੀਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸ ਰੈਲੀ ਵਿੱਚ ਸ਼ਾਮਲ ਹੋ ਕੇ ਫੌਜ ਵਿੱਚ ਭਰਤੀ ਹੋਣ ਦਾ ਮੌਕਾ ਪ੍ਰਾਪਤ ਕਰ ਸਕਣ। ਇਸ ਮੌਕੇ ਸੂਬੇਦਾਰ ਮੇਜਰ ਸੰਜੇ ਅਤੇ ਸੂਬੇਦਾਰ ਪ੍ਰਵੀਨ ਵੀ ਹਾਜ਼ਰ ਸਨ।

mass-agniveer-recruitment-rally

Exit mobile version