Site icon Dainik Savera Punjab

ਮਥੁਰਾ ਵਿੱਚ ਡਬਲ Decker ਹਾਦਸਾ ਬੱਸ ਪਲਟੀ, 31 ਜ਼ਖਮੀ

ਪੰਜਾਬ ਡੈਸਕ (ਦੈਨਿਕ ਸਵੇਰਾ): ਮਥੁਰਾ ਵਿੱਚ ਇੱਕ ਹੋਰ ਵੱਡਾ ਹਾਦਸਾ ਵਾਪਰਿਆ ਹੈ। ਤੇਜ਼ ਰਫ਼ਤਾਰ ਨਾਲ ਦੌੜ ਰਹੀ ਇੱਕ ਡਬਲ ਡੈਕਰ ਬੱਸ ਸੜਕ ਦੇ ਵਿਚਕਾਰ ਪਲਟ ਗਈ, ਜਿਸ ਕਾਰਨ ਮੌਕੇ ‘ਤੇ ਚੀਕ‑ਚਿਹਾੜਾ ਮਚ ਗਿਆ। ਇਸ ਹਾਦਸੇ ਵਿੱਚ 31 ਲੋਕ ਜ਼ਖਮੀ ਹੋਏ ਹਨ।

ਇਹ ਹਾਦਸਾ ਯਮੁਨਾ ਐਕਸਪ੍ਰੈਸਵੇਅ ‘ਤੇ ਵਾਪਰਿਆ। ਬੱਸ ਦੀ ਰਫ਼ਤਾਰ ਬਹੁਤ ਤੇਜ਼ ਹੋਣ ਕਰਕੇ ਡਰਾਈਵਰ ਕਾਬੂ ਗੁਆ ਬੈਠਾ ਅਤੇ ਬੱਸ ਪਲਟ ਗਈ। ਘਟਨਾ ਸਥਾਨ ‘ਤੇ ਹਫੜਾ‑ਦਫੜੀ ਦੀ ਸਥਿਤੀ ਬਣ ਗਈ ਅਤੇ ਲੋਕਾਂ ਨੂੰ ਬਾਹਰ ਕੱਢਣ ਲਈ ਕਾਫ਼ੀ ਮਿਹਨਤ ਕਰਨੀ ਪਈ।

ਇਹ ਪੂਰਾ ਮਾਮਲਾ ਮਥੁਰਾ ਤੋਂ ਸਾਹਮਣੇ ਆਇਆ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।

 

 

 

ਮਥੁਰਾ ਨਦੀ ‘ਚ ਮਿਲੀ  ਇੱਕ ਮਹਿਲਾਂ ਦੀ ਲਾਸ਼..

 

 

accident

Exit mobile version