ਨਵੀਂ ਦਿਲੀ: ਮਥੁਰਾ ਦੇ ਯਮੁਨਾ ਐਕਸਪ੍ਰੈਸਵੇਅ ‘ਤੇ ਮੰਗਲਵਾਰ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਜਿਸ ਨਾਲ ਪੂਰਾ ਇਲਾਕਾ ਸਹਿਮ ਗਿਆ। ਘੱਟ ਦਿੱਖ ਕਾਰਨ ਲਗਾਤਾਰ ਕਈ ਬੱਸਾਂ ਅਤੇ ਕਾਰਾਂ ਆਪਸ ਵਿੱਚ ਟਕਰਾ ਗਈਆਂ। ਟੱਕਰ ਇੰਨੀ ਜ਼ੋਰਦਾਰ ਸੀ ਕਿ ਵਾਹਨਾਂ ਵਿੱਚ ਅੱਗ ਭੜਕ ਉਠੀ ਅਤੇ ਉਹ ਪੂਰੀ ਤਰ੍ਹਾਂ ਸੁਆਹ ਹੋ ਗਏ। ਇਸ ਦਰਦਨਾਕ ਘਟਨਾ ਵਿੱਚ ਚਾਰ ਲੋਕਾਂ ਦੀ ਜਾਨ ਚਲੀ ਗਈ ਹੈ ਜਦਕਿ ਸੌ ਤੋਂ ਵੱਧ ਯਾਤਰੀਆਂ ਦੇ ਜ਼ਖਮੀ ਹੋਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਹੈ ਅਤੇ ਸਾਰੇ ਸੰਬੰਧਤ ਵਿਭਾਗ ਚੌਕਸੀ ‘ਤੇ ਹਨ।
ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ(16-12-2025) ਅੰਮ੍ਰਿਤਸਰ ਤੋਂ।
ਜ਼ਿਲ੍ਹਾ ਮੈਜਿਸਟਰੇਟ ਚੰਦਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਥਾਣਾ ਬਲਦੇਵ ਖੇਤਰ ਦੇ ਮਾਈਲਸਟੋਨ 127 ‘ਤੇ ਸਵੇਰੇ ਲਗਭਗ ਚਾਰ ਵਜੇ ਵਾਪਰਿਆ। ਟੱਕਰ ਦੇ ਨਾਲ ਹੀ ਵਾਹਨ ਅੱਗ ਦੇ ਗੋਲੇ ਵਾਂਗ ਬਣ ਗਏ। ਚਸ਼ਮਦੀਦ ਭਗਵਾਨ ਦਾਸ ਨੇ ਕਿਹਾ ਕਿ ਟਕਰਾਉਣ ਦੀ ਆਵਾਜ਼ ਇੰਨੀ ਤੇਜ਼ ਸੀ ਜਿਵੇਂ ਕੋਈ ਧਮਾਕਾ ਹੋਇਆ ਹੋਵੇ। ਆਸਪਾਸ ਦੇ ਪਿੰਡ ਵਾਸੀ ਧਮਾਕੇ ਦੀ ਆਵਾਜ਼ ਸੁਣ ਕੇ ਤੁਰੰਤ ਮਦਦ ਲਈ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਿਤ ਕੀਤਾ।
ਇਸ ਵਿਦੇਸ਼ੀ ਫਲ ਦੇ ਫਾਈਦੇ ਜਾਣ ਲੋਂਵੋ: ਸਰਦੀਆਂ ‘ਚ ਸਿਹਤ ਸੰਭਾਲ ਦਾ ਕੁਦਰਤੀ ਤੋਫਾਂ!
ਹਾਦਸੇ ਦੀ ਖ਼ਬਰ ਮਿਲਦੇ ਹੀ ਡੀਐਮ ਐਸਐਸਪੀ ਪੁਲਿਸ ਫਾਇਰ ਬ੍ਰਿਗੇਡ ਐਨਐਚਏਆਈ ਅਤੇ ਐਸਡੀਆਰਐਫ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਦਮਕਲ ਵਿਭਾਗ ਨੇ ਅੱਗ ‘ਤੇ ਕਾਬੂ ਪਾ ਲਿਆ ਪਰ ਇਸ ਤੋਂ ਪਹਿਲਾਂ ਕਈ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੇ ਸਨ। ਇੱਕ ਐਂਬੂਲੈਂਸ ਕਰਮਚਾਰੀ ਨੇ ਜਾਣਕਾਰੀ ਦਿੱਤੀ ਕਿ ਲਗਭਗ ਵੀਹ ਐਂਬੂਲੈਂਸਾਂ ਦੀ ਮਦਦ ਨਾਲ ਕਰੀਬ ਇੱਕ ਸੌ ਪੰਜਾਹ ਜ਼ਖਮੀਆਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।
ਇਸ ਵੇਲੇ ਰੈਸਕਿਊ ਕਾਰਜ ਜਾਰੀ ਹੈ ਅਤੇ ਮ੍ਰਿਤਕਾਂ ਤੇ ਜ਼ਖਮੀਆਂ ਦੀ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਧੁੰਦ ਦੇ ਮੌਸਮ ਵਿੱਚ ਯਾਤਰਾ ਕਰਦੇ ਸਮੇਂ ਵਾਹਨ ਹੌਲੀ ਚਲਾਏ ਜਾਣ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਬਚਿਆ ਜਾ ਸਕੇ।


