ਮਿਡਿਲ ਈਸਟ ਵਿੱਚ ਵਧ ਰਹੇ ਤਣਾਅ ਦੇ ਦਰਮਿਆਨ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ Iran ਵੱਲੋਂ Dubai ਵਿੱਚ ਸਥਿਤ ਸਿਟੀਬੈਂਕ ਦੇ ਟਾਵਰ ‘ਤੇ ਡਰੋਨ ਹਮਲਾ ਕੀਤਾ ਗਿਆ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਈਰਾਨ ਵੱਲੋਂ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।
ਇਹ ਦਾਅਵਾ ਉਸ ਚਿਤਾਵਨੀ ਤੋਂ ਕੁਝ ਘੰਟੇ ਬਾਅਦ ਸਾਹਮਣੇ ਆਇਆ ਹੈ, ਜਿਸ ਵਿੱਚ ਈਰਾਨ ਨੇ United States ‘ਤੇ ਦੋਸ਼ ਲਗਾਇਆ ਸੀ ਕਿ ਉਸ ਨੇ United Arab Emirates ਵਿੱਚ ਸਥਿਤ ਫੌਜੀ ਅੱਡਿਆਂ ਦੀ ਵਰਤੋਂ ਕਰਕੇ Kharg Island ਦੇ ਤੇਲ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ।
READ ALAO : ਪ੍ਰੇਮਿਕਾ ਨਾਲ ਵਿਆਹ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ Kuldeep Yadav, ਜਾਣੋ ਕੌਣ ਹੈ ਪਤਨੀ Vanshika Chadha
ਈਰਾਨ ਦੇ ਵਿਦੇਸ਼ ਮੰਤਰੀ Abbas Araghchi ਨੇ ਕਿਹਾ ਕਿ ਉਨ੍ਹਾਂ ਨੇ ਉਹ ਅੱਡੇ ਪਛਾਣ ਲਏ ਹਨ ਜਿੱਥੋਂ ਹਮਲੇ ਕੀਤੇ ਗਏ ਸਨ। ਇਸ ਘਟਨਾ ਤੋਂ ਬਾਅਦ ਖੇਤਰ ਵਿੱਚ ਸੁਰੱਖਿਆ ਅਤੇ ਆਰਥਿਕ ਸਥਿਰਤਾ ਨੂੰ ਲੈ ਕੇ ਚਿੰਤਾ ਹੋਰ ਵੱਧ ਗਈ ਹੈ, ਕਿਉਂਕਿ ਦੁਬਈ ਦਾ ਇਹ ਇਲਾਕਾ ਇੱਕ ਮਹੱਤਵਪੂਰਨ ਵਿੱਤੀ ਕੇਂਦਰ ਮੰਨਿਆ ਜਾਂਦਾ ਹੈ।ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਸ ਤਰ੍ਹਾਂ ਦੇ ਹਮਲੇ ਜਾਰੀ ਰਹੇ ਤਾਂ ਮਿਡਿਲ ਈਸਟ ਵਿੱਚ ਚੱਲ ਰਿਹਾ ਸੰਘਰਸ਼ ਹੋਰ ਭੜਕ ਸਕਦਾ ਹੈ।

