Dainik Savera Times Logo

ਕੈਬਨਿਟ ਮੰਤਰੀ ਬੈਂਸ ਨੇ ਲੋਕਾਂ ਨੂੰ ਕੀਤਾ ਅਲਰਟ,ਮੌਸਮ ਵਿਭਾਗ ਦੀ ਚੇਤਾਵਨੀ ਫਿਰ ਤੋਂ ਵਿਗੜ ਸਕਦੇ ਹਾਲਾਤ।

4 months पहले

ਕੈਬਨਿਟ ਮੰਤਰੀ ਬੈਂਸ ਨੇ ਲੋਕਾਂ ਨੂੰ ਕੀਤਾ ਅਲਰਟ,ਮੌਸਮ ਵਿਭਾਗ ਦੀ ਚੇਤਾਵਨੀ ਫਿਰ ਤੋਂ ਵਿਗੜ ਸਕਦੇ ਹਾਲਾਤ।

ਪੰਜਾਬ ਡੈਸਕ : ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਫੇਸਬੁਕ ਪੇਜ਼ ਤੇ ਇੱਕ ਵੀਡੀਓ ਜਾਰੀ ਕੀਤੀ ਹੈ। ਜਿਸ ਵਿੱਚ ਨੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਭਾਰੀ ਮੀਂਹ ਤੋਂ ਸੁਚੇਤ ਕੀਤਾ ਹੈ। ਬੈਂਸ ਨੇ ਦੱਸਿਆਂ ਕਿ ਮੌਸਮ ਵਿਭਾਗ ਨੇ 11 ਤੋਂ 14 ਸਤੰਬਰ ਤੱਕ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਪਹਿਲਾ ਹੀ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਭਾਖੜਾ ਡੈਮ ਵਿੱਚ ਵੀ ਪਾਣੀ ਦਾ ਸਤ੍ਹਰ ਵੱਚ ਗਿਆ ਹੈ ਜੋ ਕਿ ਚਿੰਤਾ ਦਾ ਵਿਸ਼ੇ ਹੈ। ਇਸ ਕਰਕੇ ਉਹਨਾਂ ਨੇ ਲੋਕਾਂ ਨੂੰ ਆਉਣ ਵਾਲੇ 3 ਤੋਂ 4 ਦਿਨਾਂ ਲਈ ਅਲਰਟ ਰਹਿਣ ਦੀ ਹਦਾਇਤ ਦਿੱਤੀ ਹੈ।

ਦੱਸ ਦਈਏ ਕਿ, ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਰਾਜਾਂ ਵਿਚ 3-4 ਦਿਨਾਂ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ ਅਤੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣਕਾਰਨ ਹਾਲਾਤ ਵਿਗੜ ਵੀ ਸਕਦੇ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਪਿਛਲੇ ਕੁਝ ਦਿਨਾਂ ਦੌਰਾਨ ਪੰਜਾਬ ਵਿੱਚ ਬਾਰਿਸ਼ ਨਾ ਹੋਣ ਕਾਰਨ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਕਮੀ ਆਉਣ ਕਾਰਨ ਰਾਹਤ ਦੀ ਸਾਹ ਲਈ ਸੀ । ਮੌਸਮ ਵਿਭਾਗ ਦੀ ਕੀਤੀ ਨਵੀਂ ਭਵਿੱਖਬਾਣੀ ਨੇ ਲੋਕਾਂ ਦੀ ਰਾਤ ਦੀ ਨੀਂਦ ਫਿਰ ਤੋਂ ਉੱਡਾ ਦਿੱਤੀ ਹੈ।
ਬਾਰਿਸ਼ ਕਾਰਨ ਪੰਜਾਬ ਦੇ 13 ਜ਼ਿਲ੍ਹੇ ਹੋਣਗੇ ਪ੍ਰਭਵਿਤ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੀ ਉਮੀਦ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, , ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਆਦਿ ਸ਼ਹਿਰਾ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।

खबरें और भी हैं...

Copyright © 2025 Dainik Savera Times. All rights reserved.