skip to content

Last Updated: November 7, 2026

Dainik Savera Times Logo

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਿਲੀ ਹਸਪਤਾਲ ਤੋਂ ਛੁੱਟੀ

1 February 2026 ਅੱਪਡੇਟ ਕੀਤਾ ਗਿਆ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਿਲੀ ਹਸਪਤਾਲ ਤੋਂ ਛੁੱਟੀ

PUNJAB DESK : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜ ਗਈ। ਰਾਤ ਦੇ ਖਾਣੇ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਹੁਣ ਖ਼ਬਰ ਆ ਰਹੀ ਹੈ ਕਿ ਓਹਨਾ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਸਾਰੀ ਰਿਪੋਰਟਾਂ ਨਾਰਮਲ ਆਈਆ ਹਨ ਇਕ ਦੋ ਦਿਨ ਬਾਅਦ ਉਹ ਵਾਪਿਸ ਕੰਮ ਤੇ ਵਾਪਿਸ ਆਉਣਗੇ।

READ ALSO : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2026 ਵਿੱਚ ਔਰਤਾਂ ਲਈ ਵੱਡਾ ਐਲਾਨ

ਦੱਸ ਦਈਏ ਕਿ ਉਨ੍ਹਾਂ ਦੀ ਹਾਲਤ ਦੇ ਆਧਾਰ ‘ਤੇ, ਡਾਕਟਰਾਂ ਨੇ ਉਨ੍ਹਾਂ ਨੂੰ ਕ੍ਰਿਟੀਕਲ ਕੇਅਰ ਯੂਨਿਟ (CCU) ਵਿੱਚ ਨਿਗਰਾਨੀ ਹੇਠ ਰੱਖਿਆ ਹੈ। ਪ੍ਰੰਤੂ ਹੁਣ ਰਾਹਤ ਦੀ ਖਬਰ ਹੈ ਕਿ ਉਹ ਪੂਰੀ ਤਰ੍ਹਾਂ ਸਿਹਤਮੰਦ ਹਨ।

ਹਸਪਤਾਲ ਦੇ ਸੂਤਰਾਂ ਅਨੁਸਾਰ, ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਹੈ, ਅਤੇ ਮਾਹਿਰ ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਹਸਪਤਾਲ ਦੇ ਸੂਤਰਾਂ ਅਨੁਸਾਰ, ਬਹੁਤ ਜ਼ਿਆਦਾ ਮਿਹਨਤ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ। ਸਾਰੇ ਡਾਕਟਰੀ ਪੈਰਾਮੀਟਰ ਨਾਰਮਲ ਪਾਏ ਗਏ ਹਨ। ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।

ਜਲੰਧਰ ਹਾਈ ਅਲਰਟ ‘ਤੇ! ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਪੂਰਾ ਜ਼ਿਲ੍ਹਾ ਸੀਲ, ਸੁਰੱਖਿਆ ਪ੍ਰਬੰਧ ਪੁਖ਼ਤਾ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.