Site icon Dainik Savera Punjab

ਸਰਕਾਰੀ ਹਸਪਤਾਲ ਵਿੱਚ ਦਰਦਨਾਕ ਘਟਨਾ: ਨਾਬਾਲਗ ਨਾਲ ਡਾਕਟਰ ਵੱਲੋਂ ਕਥਿਤ ਜਬਰ-ਜਨਾਹ, ਨੌਕਰੀ ਤੋਂ ਬਰਖਾਸਤ, ਮੁਲਜ਼ਮ ਗ੍ਰਿਫ਼ਤਾਰ

Minor sexual abuse case at LNJP Hospital: Doctor arrested, dismissed from service

ਹਰਿਆਣਾ ਦੇ ਕੁਰੂਕਸ਼ੇਤਰ ਸਥਿਤ ਲੋਕਨਾਇਕ ਜੈਪ੍ਰਕਾਸ਼ (LNJP) ਜ਼ਿਲ੍ਹਾ ਸਿਵਲ ਹਸਪਤਾਲ ਵਿੱਚ ਨਾਬਾਲਗ ਲੜਕੀ ਨਾਲ ਜਿਨਸੀ ਸ਼ੋਸ਼ਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹਸਪਤਾਲ ਦੇ ਸਲਾਹਕਾਰ ਡਾਕਟਰ ਸ਼ੈਲੇਂਦਰ ਸ਼ੈਲੀ ’ਤੇ ਲੱਗੇ ਹਨ, ਜਿਸਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ, ਨਾਬਾਲਗ ਲੜਕੀ ਨੂੰ 29 ਮਈ ਨੂੰ ਹਸਪਤਾਲ ਦੇ ਮਹਿਲਾ ਵਾਰਡ ਵਿੱਚ ਦਾਖਲ ਕੀਤਾ ਗਿਆ ਸੀ। ਬਾਅਦ ਵਿੱਚ ਉਸਨੂੰ ਐਮਰਜੈਂਸੀ ਵਿੱਚ ਸ਼ਿਫਟ ਕੀਤਾ ਗਿਆ, ਜਿੱਥੇ ਉਸਨੇ ਦਾਅਵਾ ਕੀਤਾ ਕਿ ਉਸ ਨਾਲ ਹਸਪਤਾਲ ਦੇ ਓਪੀਡੀ ਕਮਰੇ ਵਿੱਚ ਕਈ ਵਾਰ ਜਿਨਸੀ ਸ਼ੋਸ਼ਣ ਕੀਤਾ ਗਿਆ।

ਹਸਪਤਾਲ ਪ੍ਰਸ਼ਾਸਨ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ, ਜਦਕਿ ਦੋਸ਼ੀ ਡਾਕਟਰ ਨੂੰ ਸਰਕਾਰੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਹਿਲਾਂ ਵੀ ਇਕ ਹੋਰ ਮਾਮਲੇ ਵਿੱਚ ਸਜ਼ਾ ਕੱਟ ਚੁੱਕਾ ਹੈ।

ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਖੁਦ ਨੋਟਿਸ ਲੈਂਦਿਆਂ ਸਿਹਤ ਵਿਭਾਗ ਨੂੰ ਤੁਰੰਤ ਅਤੇ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਪੋਕਸੋ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਅਧੀਨ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਹੈ ਅਤੇ ਪੀੜਤ ਦੀ ਸੁਰੱਖਿਆ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਹੈ।ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਧਿਕਾਰੀਆਂ ਵੱਲੋਂ ਅਗਲੇ ਕਦਮਾਂ ਦੀ ਉਡੀਕ ਕੀਤੀ ਜਾ ਰਹੀ ਹੈ।

Exit mobile version