skip to content

Last Updated: November 26, 2026

Dainik Savera Times Logo

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਕਲੇਗਾ ‘ਮੀਰੀ-ਪੀਰੀ ਖ਼ਾਲਸਾ ਮਾਰਚ’, ਸਿੱਖ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ

23 July 2026 ਅੱਪਡੇਟ ਕੀਤਾ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਕਲੇਗਾ ‘ਮੀਰੀ-ਪੀਰੀ ਖ਼ਾਲਸਾ ਮਾਰਚ’, ਸਿੱਖ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ

ਅੰਮ੍ਰਿਤਸਰ ਨਿਊਜ਼ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਦਿੱਤੇ ਗਏ ਮਹਾਨ ਮੀਰੀ-ਪੀਰੀ ਸਿਧਾਂਤ ਦੀ ਯਾਦ ਨੂੰ ਸਮਰਪਿਤ ‘ਮੀਰੀ-ਪੀਰੀ ਖ਼ਾਲਸਾ ਮਾਰਚ’ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ। ਇਹ ਧਾਰਮਿਕ ਮਾਰਚ ਸਿੱਖ ਇਤਿਹਾਸ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਸਮਰਪਿਤ ਹੋਵੇਗਾ।

ਇਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚੋਂ ਲੰਘਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸ ਦੌਰਾਨ ਸਿੱਖ ਸੰਗਤ ਵੱਲੋਂ ਗੁਰੂ ਸਾਹਿਬ ਦੇ ਮੀਰੀ-ਪੀਰੀ ਦੇ ਸੰਦੇਸ਼ ਨੂੰ ਯਾਦ ਕੀਤਾ ਜਾਵੇਗਾ।

ਟਰੰਪ ਦਾ ਵੱਡਾ ਟੈਰਿਫ ਦਾਅਵਾਂ: 2028 ਤੋਂ ਜੈਨੇਰਿਕ ਦਵਾਈਆਂ ‘ਤੇ 200% ਤੱਕ ਡਿਊਟੀ, ਭਾਰਤੀ ਫਾਰਮਾ ਉਦਯੋਗ ਲਈ ਵਧੀਆਂ ਚੁਣੌਤੀਆਂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ’ਤੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਇਤਿਹਾਸਕ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਖ਼ਾਸ ਕਰਕੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੇ ਸਿਧਾਂਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਿੱਖ ਕੌਮ ਨੂੰ ਮੀਰੀ ਅਤੇ ਪੀਰੀ ਦਾ ਅਨਮੋਲ ਸਿਧਾਂਤ ਦਿੱਤਾ। ਗੁਰੂ ਸਾਹਿਬ ਵੱਲੋਂ ਧਾਰਨ ਕੀਤੀਆਂ ਦੋ ਤਲਵਾਰਾਂ ਵਿੱਚੋਂ ਇੱਕ ਆਧਿਆਤਮਿਕ ਸ਼ਕਤੀ ਅਤੇ ਦੂਜੀ ਸਮਾਜਿਕ, ਨੈਤਿਕ ਅਤੇ ਰਾਜਸੀ ਜ਼ਿੰਮੇਵਾਰੀ ਦਾ ਪ੍ਰਤੀਕ ਸੀ।

ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਜੀਵਨ ਵਿੱਚ ਧਰਮ ਅਤੇ ਸਮਾਜਿਕ ਫਰਜ਼ਾਂ ਦੇ ਸੰਤੁਲਨ ਦਾ ਸੰਦੇਸ਼ ਦਿੰਦਾ ਹੈ। ਇਸ ਮਾਰਚ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ।

ਬੰਗਲਾਦੇਸ਼ ‘ਚ ਵੱਡੀ ਸਿਆਸੀ ਹਲਚਲ! ਰਾਸ਼ਟਰਪਤੀ ਸ਼ਹਾਬੁਦੀਨ ਦੇ ਅਸਤੀਫ਼ੇ ਦੀ ਚਰਚਾ ਤੇਜ਼

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.