skip to content

Last Updated: November 6, 2026

Dainik Savera Times Logo

ਬ੍ਰੇਕਿੰਗ ਨਿਊਜ਼,: MLA ਹਰਮੀਤ ਸਿੰਘ ਪਠਾਣ ਮਾਜਰਾ ਦੀ ਸਰਕਾਰੀ ਕੋਠੀ ਖਾਲੀ ਕਰਵਾਉਣ ਲਈ ਪਹੁੰਚਿਆ ਪ੍ਰਸ਼ਾਸਨ

28 January 2026 ਅੱਪਡੇਟ ਕੀਤਾ ਗਿਆ

ਬ੍ਰੇਕਿੰਗ ਨਿਊਜ਼,: MLA ਹਰਮੀਤ ਸਿੰਘ ਪਠਾਣ ਮਾਜਰਾ ਦੀ ਸਰਕਾਰੀ ਕੋਠੀ ਖਾਲੀ ਕਰਵਾਉਣ ਲਈ ਪਹੁੰਚਿਆ ਪ੍ਰਸ਼ਾਸਨ

ਪੰਜਾਬ ਨਿਊਜ਼: ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਸਰਕਾਰੀ ਕੋਠੀ ਨੂੰ ਖਾਲੀ ਕਰਵਾਉਣ ਸਬੰਧੀ ਜਾਰੀ ਨੋਟਿਸ ਤੋਂ ਬਾਅਦ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚੀ। ਜਾਣਕਾਰੀ ਮੁਤਾਬਕ, ਇਹ ਮਾਮਲਾ ਸਰਕਾਰੀ ਕੋਠੀ ਨੰਬਰ 9 ਨਾਲ ਜੁੜਿਆ ਹੋਇਆ ਹੈ, ਜਿੱਥੇ ਹਰਮੀਤ ਸਿੰਘ ਪਠਾਣ ਮਾਜਰਾ ਦੀ ਪਤਨੀ ਨੂੰ ਪਿਛਲੇ ਕਈ ਦਿਨਾਂ ਤੋਂ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਗਿਆ ਸੀ।

ਇਸ ਕਾਰਵਾਈ ਨੂੰ ਲੈ ਕੇ ਵਿਧਾਇਕ ਦੇ ਰਿਸ਼ਤੇਦਾਰਾਂ ਅਤੇ ਪਰਿਵਾਰ ਵੱਲੋਂ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਗਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਜਾ ਰਹੀ।

READ ALSO : BREAKING : ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਦੇ ਘਰ ED ਦਾ ਛਾਪਾ

ਹਰਮੀਤ ਸਿੰਘ ਪਠਾਣ ਮਾਜਰਾ ਦੇ ਵਕੀਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਾਨੂੰਨ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਵਕੀਲ ਦੇ ਅਨੁਸਾਰ, ਵਿਧਾਇਕ ਦੀ ਪਤਨੀ ਦੀ ਸਿਹਤ ਬਹੁਤ ਨਾਜ਼ੁਕ ਹੈ ਅਤੇ ਇਸ ਹਾਲਤ ਵਿੱਚ ਕੋਠੀ ਖਾਲੀ ਕਰਵਾਉਣ ਦੀ ਕਾਰਵਾਈ ਮਨੁੱਖੀ ਪੱਖੋਂ ਵੀ ਗਲਤ ਹੈ।

ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਜਾਣਕਾਰੀ ਮਿਲੀ ਸੀ ਕਿ ਸਰਕਾਰੀ ਕੋਠੀ ਖਾਲੀ ਕਰਵਾਉਣ ਲਈ ਕਮੇਟੀ ਦੇ ਮੈਂਬਰ ਮੌਕੇ ‘ਤੇ ਪਹੁੰਚੇ ਹਨ। ਇਸ ਕਾਰਨ ਪਰਿਵਾਰ ਵਿੱਚ ਚਿੰਤਾ ਦਾ ਮਾਹੌਲ ਹੈ। ਵਕੀਲ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਅਦਾਲਤ ਦਾ ਰੁੱਖ ਕੀਤਾ ਜਾਵੇਗਾ।

ਫਿਲਹਾਲ, ਸਰਕਾਰੀ ਕੋਠੀ ਖਾਲੀ ਕਰਵਾਉਣ ਦੀ ਕਾਰਵਾਈ ਅਤੇ ਨਜ਼ਰਬੰਦੀ ਨੂੰ ਲੈ ਕੇ ਮਾਮਲਾ ਸਿਆਸੀ ਅਤੇ ਕਾਨੂੰਨੀ ਤੌਰ ‘ਤੇ ਗਰਮਾਇਆ ਹੋਇਆ ਹੈ ਅਤੇ ਅਗਲੇ ਕਦਮਾਂ ‘ਤੇ ਸਾਰਿਆਂ ਦੀ ਨਜ਼ਰ ਬਣੀ ਹੋਈ ਹੈ।

Mercury,Venus Clash January 2026: ਬੁੱਧ–ਸ਼ੁੱਕਰ ਗ੍ਰਹਿ ਯੁੱਧ, ਕਈ ਰਾਸ਼ੀਆਂ ਲਈ ਸਾਵਧਾਨੀ ਜ਼ਰੂਰੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.