ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਸੋਸ਼ਲ ਮੀਡੀਆ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਿੱਖ ਜਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਿਧਾਇਕਾ ਨੇ ਆਪਣੇ ਬਿਆਨ ਵਿੱਚ ਜਥੇਦਾਰ ਸਾਹਿਬ ਨੂੰ “ਅਕਾਲ ਤਖ਼ਤ ਸਾਹਿਬ ਲਈ ਬੋਝ” ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਕਈ ਸਿੱਖ ਆਗੂਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਇਸ ਦੀ ਸਖ਼ਤ ਨਿੰਦਾ ਕੀਤੀ ਹੈ।
ਗੁਰੂ ਨਾਨਕ ਲੇਵਾ ਸੰਗਤ ਅਤੇ ਵੱਖ-ਵੱਖ ਹਲਕਾ ਇੰਚਾਰਜਾਂ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਸਬੰਧਤ ਅਧਿਕਾਰੀਆਂ ਨੂੰ ਮੈਮੋਰੈਂਡਮ ਸੌਂਪ ਕੇ ਮੰਗ ਕੀਤੀ ਕਿ ਜੀਵਨਜੋਤ ਕੌਰ ਨੂੰ ਤੁਰੰਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਤਲਬ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਵਾਲੀ ਕੋਈ ਵੀ ਟਿੱਪਣੀ ਕਬੂਲ ਨਹੀਂ ਕੀਤੀ ਜਾ ਸਕਦੀ।
ਨਿਰਜਲਾ ਏਕਾਦਸ਼ੀ 2026: ਪੂਜਾ ਦਾ ਸ਼ੁਭ ਸਮਾਂ, ਵਿਧੀ, ਵਰਤ ਨਿਯਮ ਅਤੇ ਦਾਨ ਦੀ ਮਹੱਤਤਾ
ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਕੁਝ ਸਿਆਸੀ ਆਗੂ ਆਪਣੇ ਸਿਆਸੀ ਲਾਭ ਲਈ ਧਾਰਮਿਕ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਵਿਧਾਇਕਾ ਜਨਤਕ ਤੌਰ ‘ਤੇ ਮੁਆਫ਼ੀ ਮੰਗੇ ਅਤੇ ਇਸ ਮਾਮਲੇ ਵਿੱਚ ਬਣਦੀ ਧਾਰਮਿਕ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।
ਚਿਪਸ ਖਾਣ ਦਾ ਨਵਾਂ ਵਾਇਰਲ ਹੈਕ: ਹੱਥ ਗੰਦੇ ਕੀਤੇ ਬਿਨਾਂ ਬਣਾਓ “ਮਿਨੀ ਬਾਊਲ” ਪੈਕੇਟ ਤੋਂ ਹੀ