skip to content

Last Updated: September 12, 2026

Dainik Savera Times Logo

Moga Crime: ਮੋਬਾਈਲ ਟਾਵਰ ਤੋਂ ਚੋਰੀ ਕਰਨ ਦੀ ਕੋਸ਼ਿਸ਼ ਨਾਕਾਮ, 3 ਮੁਲਜ਼ਮ ਕਾਬੂ; ਬਾਈਕ ਬਰਾਮਦ

1 week ਪਹਿਲਾ

Moga Crime: ਮੋਬਾਈਲ ਟਾਵਰ ਤੋਂ ਚੋਰੀ ਕਰਨ ਦੀ ਕੋਸ਼ਿਸ਼ ਨਾਕਾਮ, 3 ਮੁਲਜ਼ਮ ਕਾਬੂ; ਬਾਈਕ ਬਰਾਮਦ

Moga: ਥਾਣਾ ਫਤਿਹਗੜ੍ਹ ਪੰਜਤੂਰ ਪੁਲਿਸ ਨੇ ਮੋਬਾਈਲ ਟਾਵਰ ਤੋਂ ਸਾਮਾਨ ਚੋਰੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀ ਦੀ ਵਾਰਦਾਤ ਵਿੱਚ ਵਰਤੀ ਗਈ ਇੱਕ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤੀ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵੀ ਪੁੱਤਰ ਜਗਸੀਰ ਸਿੰਘ ਵਾਸੀ ਫਤਿਹਗੜ੍ਹ ਪੰਜਤੂਰ, ਜਸਪ੍ਰੀਤ ਸਿੰਘ ਉਰਫ਼ ਜਸਨ ਪੁੱਤਰ ਚਰਨਜੀਤ ਸਿੰਘ ਵਾਸੀ ਫਤਿਹਗੜ੍ਹ ਪੰਜਤੂਰ ਅਤੇ ਜਿਓਣ ਸਿੰਘ ਉਰਫ਼ ਜਿਓਣਾ ਪੁੱਤਰ ਸਤਨਾਮ ਸਿੰਘ ਵਾਸੀ ਸੈਦੇ ਸ਼ਾਹ ਵਾਲਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਇਸ ਸਬੰਧੀ ਗੁਰਮੇਜ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬਹੋਨਾ, ਥਾਣਾ ਮਹਿਣਾ ਨੇ ਸ਼ਿਕਾਇਤ ਦਰਜ ਕਰਵਾਈ ਸੀ।

ਸ਼ਿਕਾਇਤਕਰਤਾ ਇੱਕ ਨਿੱਜੀ ਕੰਪਨੀ ਵਿੱਚ ਸਕਿਓਰਿਟੀ ਸੁਪਰਵਾਈਜ਼ਰ ਵਜੋਂ ਕੰਮ ਕਰਦਾ ਹੈ। ਉਸ ਨੇ ਪੁਲਿਸ ਨੂੰ ਦੱਸਿਆ ਕਿ 1 ਸਤੰਬਰ ਦੀ ਰਾਤ ਕਰੀਬ ਇੱਕ ਵਜੇ ਪਿੰਡ ਕੀਲੀ ਕੰਧਰਾ ਇਲਾਕੇ ਵਿੱਚ ਮੋਬਾਈਲ ਟਾਵਰ ਖਰਾਬ ਹੋਣ ਸਬੰਧੀ ਅਲਾਰਮ ਵੱਜਿਆ ਸੀ। ਇਸ ਤੋਂ ਬਾਅਦ ਉਹ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚਿਆ। ਸ਼ਿਕਾਇਤਕਰਤਾ ਮੁਤਾਬਕ ਜਦੋਂ ਟੀਮ ਮੋਬਾਈਲ ਟਾਵਰ ਦੇ ਨੇੜੇ ਪਹੁੰਚੀ ਤਾਂ ਉੱਥੇ ਕੁਝ ਲੋਕ ਟਾਵਰ ਤੋਂ ਸਾਮਾਨ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਟੀਮ ਨੂੰ ਦੇਖ ਕੇ ਮੁਲਜ਼ਮ ਮੌਕੇ ‘ਤੇ ਇੱਕ ਹੀਰੋ ਸਪਲੈਂਡਰ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਸ਼ਿਕਾਇਤਕਰਤਾ ਵੱਲੋਂ ਮਾਮਲੇ ਦੀ ਜਾਂਚ-ਪੜਤਾਲ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਲਵਪ੍ਰੀਤ ਸਿੰਘ ਉਰਫ਼ ਲਵੀ, ਜਸਪ੍ਰੀਤ ਸਿੰਘ ਉਰਫ਼ ਜਸਨ ਅਤੇ ਜਿਓਣ ਸਿੰਘ ਉਰਫ਼ ਜਿਓਣਾ ਨੇ ਆਪਸ ਵਿੱਚ ਮਿਲ ਕੇ ਮੋਬਾਈਲ ਟਾਵਰ ਤੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਨੇ ਮੌਕੇ ‘ਤੇ ਛੱਡੀ ਗਈ ਹੀਰੋ ਸਪਲੈਂਡਰ ਮੋਟਰਸਾਈਕਲ ਦੇ ਆਧਾਰ ‘ਤੇ ਵੀ ਜਾਂਚ ਅੱਗੇ ਵਧਾਈ ਅਤੇ ਮੁਲਜ਼ਮਾਂ ਦੀ ਪਛਾਣ ਕੀਤੀ।

ਥਾਣਾ ਫਤਿਹਗੜ੍ਹ ਪੰਜਤੂਰ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਤੇ ਟੈਲੀਕਮਿਊਨੀਕੇਸ਼ਨ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੀ ਕਿਸੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਜਾਂ ਨਹੀਂ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.