Site icon Dainik Savera Punjab

Paddy Procurement: ਮੋਗਾ ਵਿੱਚ ਝੋਨੇ ਦੀ ਖਰੀਦ ਲਈ ਤਿਆਰੀਆਂ ਮੁਕੰਮਲ, 112 ਮੰਡੀਆਂ ਵਿੱਚ ਸਾਰੇ ਪ੍ਰਬੰਧ ਪੂਰੇ

Moga: ਝੋਨੇ ਦੇ ਆਉਣ ਵਾਲੇ ਖਰੀਦ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਲੋੜੀਂਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਜ਼ਿਲ੍ਹੇ ਦੀਆਂ 112 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਫਸਲ ਦੀ ਆਮਦ, ਤੋਲ, ਖਰੀਦ, ਲਿਫਟਿੰਗ ਅਤੇ ਭੁਗਤਾਨ ਨਾਲ ਸਬੰਧਤ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਜਸਪਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਸਿਰਫ਼ ਪੂਰੀ ਤਰ੍ਹਾਂ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਨ ਅਤੇ ਝੋਨੇ ਦੀ ਕਟਾਈ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕੱਚੇ ਜਾਂ ਘੱਟ ਪੱਕੇ ਝੋਨੇ ਦੀ ਕਟਾਈ ਕਰਨ ਨਾਲ ਦਾਣਿਆਂ ਵਿੱਚ ਨਮੀ ਦੀ ਮਾਤਰਾ ਵੱਧ ਸਕਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਦੀ ਮੰਡੀਕਰਨ ਅਤੇ ਖਰੀਦ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫਸਲ ਦੀ ਗੁਣਵੱਤਾ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਝੋਨੇ ਦੀ ਕਟਾਈ ਉਸੇ ਸਮੇਂ ਕਰਨ, ਜਦੋਂ ਫਸਲ ਪੂਰੀ ਤਰ੍ਹਾਂ ਪੱਕ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਕਟਾਈ ’ਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਰੋਕ ਲਗਾਈ ਗਈ ਹੈ। ਇਸ ਦਾ ਮੁੱਖ ਉਦੇਸ਼ ਰਾਤ ਦੇ ਸਮੇਂ ਵਾਤਾਵਰਣ ਵਿੱਚ ਨਮੀ ਵਧਣ ਕਾਰਨ ਫਸਲ ਵਿੱਚ ਨਮੀ ਦੀ ਮਾਤਰਾ ਵਧਣ ਤੋਂ ਬਚਾਉਣਾ ਅਤੇ ਖਰੀਦ ਪ੍ਰਕਿਰਿਆ ਨੂੰ ਮਾਪਦੰਡਾਂ ਅਨੁਸਾਰ ਪੂਰਾ ਕਰਨਾ ਹੈ।

ਇਸ ਤੋਂ ਇਲਾਵਾ, ਕਟਾਈ ਸਿਰਫ਼ ਸੁਪਰ SMS ਵਾਲੀ ਕੰਬਾਈਨ ਨਾਲ ਹੀ ਕੀਤੀ ਜਾਵੇ, ਤਾਂ ਜੋ ਪਰਾਲੀ ਦਾ ਖੇਤਾਂ ਵਿੱਚ ਢੁਕਵੇਂ ਤਰੀਕੇ ਨਾਲ ਨਿਪਟਾਰਾ ਕਰਨਾ ਆਸਾਨ ਹੋ ਸਕੇ

Exit mobile version