skip to content

Last Updated: October 15, 2026

Dainik Savera Times Logo

Moga News: SIR-2026 के तहत मोगा में सुनवाई प्रक्रिया पूरी, 100% लक्ष्य हासिल

1 October 2026 ਅੱਪਡੇਟ ਕੀਤਾ ਗਿਆ

Moga News: SIR-2026 के तहत मोगा में सुनवाई प्रक्रिया पूरी, 100% लक्ष्य हासिल

SIR-2026 Hearing Process Completed in Moga: ਮੋਗਾ। ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR-2026) ਤਹਿਤ ਸੁਣਵਾਈ ਦੀ ਪ੍ਰਕਿਰਿਆ 100 ਫ਼ੀਸਦੀ ਪੂਰੀ ਕਰ ਲਈ ਗਈ ਹੈ। ਮੋਗਾ ਪੰਜਾਬ ਦੇ ਉਨ੍ਹਾਂ 8 ਜ਼ਿਲ੍ਹਿਆਂ ਵਿੱਚ ਸ਼ਾਮਲ ਹੈ, ਜਿੱਥੇ ਇਹ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਅਧਿਕਾਰੀਆਂ ਅਨੁਸਾਰ ਸੁਧਾਈ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਭਰੋਸੇਯੋਗ ਅਤੇ ਅੱਪਡੇਟ ਕਰਨਾ ਅਤੇ ਹਰੇਕ ਯੋਗ ਨਾਗਰਿਕ ਦਾ ਨਾਮ ਸੂਚੀ ਵਿੱਚ ਯਕੀਨੀ ਬਣਾਉਣਾ ਹੈ।

ਇੱਥੇ SIR-2026 ਨਾਲ ਸਬੰਧਤ ਸੁਣਵਾਈ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ-ਐਡੀਸ਼ਨਲ ਜ਼ਿਲ੍ਹਾ ਚੋਣ ਅਧਿਕਾਰੀ ਜਸਪਿੰਦਰ ਸਿੰਘ ਨੇ ਦੱਸਿਆ ਕਿ SIR ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਭਰੋਸੇਯੋਗ ਅਤੇ ਅੱਪਡੇਟ ਬਣਾਉਣ ਦੇ ਨਾਲ-ਨਾਲ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਦੌਰਾਨ ਵੋਟਰਾਂ ਦੀ ਸਹੂਲਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮਾਮਲਿਆਂ ਵਿੱਚ SIR ਤਹਿਤ ਨੋਟਿਸ ਜਾਰੀ ਕੀਤੇ ਗਏ ਸਨ, ਉਨ੍ਹਾਂ ਸਬੰਧੀ ਲੋੜੀਂਦੀ ਸੁਣਵਾਈ ਅਤੇ ਦਸਤਾਵੇਜ਼ਾਂ ਦੀ ਜਾਂਚ ਦੀ ਪ੍ਰਕਿਰਿਆ ਨਿਰਧਾਰਤ ਨਿਯਮਾਂ ਅਨੁਸਾਰ ਪੂਰੀ ਕੀਤੀ ਗਈ ਹੈ।

ਵੋਟਰਾਂ ਦੀ ਸਹੂਲਤ ਲਈ ਜਿੱਥੇ ਵੀ ਲੋੜ ਪਈ, ਬੂਥ ਲੈਵਲ ਅਧਿਕਾਰੀਆਂ (BLOs) ਵੱਲੋਂ ਵੋਟਰਾਂ ਨਾਲ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਪ੍ਰਾਪਤ ਕਰਨ ਦਾ ਪ੍ਰਬੰਧ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੋਗਾ ਸਮੇਤ 8 ਜ਼ਿਲ੍ਹਿਆਂ—ਮੋਗਾ, ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ), ਮਾਨਸਾ, ਤਰਨ ਤਾਰਨ, ਫ਼ਰੀਦਕੋਟ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ—ਵਿੱਚ SIR-2026 ਦੀ ਪ੍ਰਕਿਰਿਆ 100 ਫ਼ੀਸਦੀ ਪੂਰੀ ਹੋ ਚੁੱਕੀ ਹੈ। ਇਸ ਤੋਂ ਇਲਾਵਾ, ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚੋਂ 55 ਹਲਕਿਆਂ ਵਿੱਚ ਵੀ SIR ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ।

ਐਡੀਸ਼ਨਲ ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੀ ਪੂਰੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੁੱਚੀ ਚੋਣ ਮਸ਼ੀਨਰੀ ਵੱਲੋਂ ਆਪਸੀ ਤਾਲਮੇਲ ਨਾਲ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਅਧਿਕਾਰੀਆਂ ਅਤੇ ਬੂਥ ਲੈਵਲ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਜਿੱਥੇ ਵੀ ਲੋੜ ਹੋਵੇ, ਆਪਣੀ ਯੋਗਤਾ ਜਾਂ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਅਤੇ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਰਗਰਮ ਭਾਗੀਦਾਰੀ ਅਤੇ ਸਹਿਯੋਗ ਨਾਲ ਵੋਟਰ ਸੂਚੀਆਂ ਨੂੰ ਹੋਰ ਸਹੀ ਅਤੇ ਅੱਪਡੇਟ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.