Site icon Dainik Savera Punjab

ਮੋਗਾ ‘ਚ ਪੁਰਾਣੀ ਦੁਸ਼ਮਣੀ ਨੇ ਲਈ ਨੌਜਵਾਨ ਦੀ ਜਾਨ, ਗੋਲੀ ਮਾਰ ਕੇ ਕਤਲ

ਪੰਜਾਬ: ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਹਲਕੇ ਦੇ ਪਿੰਡ ਸੁਖਾਨੰਦ ਵਿੱਚ ਪੁਰਾਣੀ ਦੁਸ਼ਮਣੀ ਨੂੰ ਲੈ ਕੇ ਹੋਈ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚਿਦਾ ਪਿੰਡ ਦੇ ਰਹਿਣ ਵਾਲੇ ਜਸਕਰਨ ਸਿੰਘ ਉਰਫ਼ ਗੱਗੂ ਵਜੋਂ ਹੋਈ ਹੈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਬਾਘਾਪੁਰਾਣਾ ਦੇ ਡੀਐਸਪੀ ਜਸਬਿੰਦਰ ਸਿੰਘ ਖਹਿਰਾ ਅਤੇ ਐਸਆਈ ਮੰਗਲ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਮੁਤਾਬਕ ਇਹ ਸਾਰਾ ਮਾਮਲਾ ਆਪਸੀ ਰੰਜਿਸ਼ ਦਾ ਹੈ। ਬੁੱਧਵਾਰ ਨੂੰ ਜਸਕਰਨ ਸਿੰਘ (ਗੱਗੂ) ਆਪਣੇ ਭਰਾ ਤਜਿੰਦਰ ਸਿੰਘ ਨਾਲ ਉੱਥੇ ਪਹੁੰਚਿਆ ਸੀ, ਜਿੱਥੇ ਦੂਜੀ ਧਿਰ ਦੇ ਅਮਨਦੀਪ ਸਿੰਘ ਨਾਲ ਉਨ੍ਹਾਂ ਦਾ ਝਗੜਾ ਹੋ ਗਿਆ। ਇਸ ਬਹਿਸਬਾਜ਼ੀ ਦੌਰਾਨ ਅਮਨਦੀਪ ਸਿੰਘ ਨੇ ਗੋਲੀ ਚਲਾ ਦਿੱਤੀ, ਜੋ ਸਿੱਧੀ ਜਸਕਰਨ ਦੇ ਮੋਢੇ ‘ਤੇ ਜਾ ਲੱਗੀ। ਜਸਕਰਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜੋਂ:

ਸਾਬਕਾ ‘ਆਪ’ ਵਿਧਾਇਕ ਅਮਰਜੀਤ ਸੰਦੋਆ ਨੂੰ ਪੁਲਿਸ ਦਾ ਸੰਮਨ, Sex ਰੈਕੇਟ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਸਾਬਕਾ ‘ਆਪ’ ਵਿਧਾਇਕ ਅਮਰਜੀਤ ਸੰਦੋਆ ਨੂੰ ਪੁਲਿਸ ਦਾ ਸੰਮਨ, Sex ਰੈਕੇਟ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਮੁਲਜ਼ਮ ਦਾ ਅਪਰਾਧਿਕ ਪਿਛੋਕੜ: ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਲੀ ਚਲਾਉਣ ਵਾਲੇ ਮੁਲਜ਼ਮ ਅਮਨਦੀਪ ਸਿੰਘ ‘ਤੇ ਪਹਿਲਾਂ ਵੀ ਨਸ਼ਾ ਤਸਕਰੀ (NDPS Act) ਦੇ ਚਾਰ ਅਪਰਾਧਿਕ ਮਾਮਲੇ ਦਰਜ ਹਨ।

ਪੁਲਿਸ ਨੇ ਜਸਕਰਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫ਼ਰਾਰ ਮੁਲਜ਼ਮ ਅਮਨਦੀਪ ਸਿੰਘ ਨੂੰ ਫੜਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

moga-sukhanand-village-shooting-youth-killed

Exit mobile version