Punjab, Moga News : ਮੋਗਾ ਦੇ ਕਸਬਾ ਧਰਮਕੋਟ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਟਰੈਕਟਰ ਬੈਕ ਕਰਦੇ ਸਮੇਂ ਤਿੰਨ ਸਾਲਾ ਬੱਚਾ ਟਰੈਕਟਰ ਟਰਾਲੇ ਦੀ ਲਪੇਟ ਵਿੱਚ ਆ ਗਿਆ। ਹਾਦਸੇ ਵਿੱਚ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ 3 ਸਾਲਾਂ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਧਰਮਕੋਟ ਦੇ ਪਿੰਡ ਰੇੜਵਾਂ ਵਿੱਚ ਨਾਨਕੇ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।
ਮਿਲੀ ਜਾਣਕਾਰੀ ਅਨੁਸਾਰ, ਬੱਚੇ ਦਾ ਮਾਮਾ ਟਰੈਕਟਰ ਟਰਾਲੇ ਨੂੰ ਬੈਕ ਕਰ ਰਿਹਾ ਸੀ। ਇਸ ਦੌਰਾਨ ਬੱਚਾ ਅਚਾਨਕ ਖੇਡਦੇ ਖੇਡਦੇ ਟਰਾਲੇ ਦੇ ਪਿੱਛੇ ਆ ਗਿਆ ਅਤੇ ਟਰੈਕਟਰ ਟਰਾਲੇ ਦੀ ਲਪੇਟ ਵਿੱਚ ਆ ਗਿਆ। ਗੰਭੀਰ ਹਾਦਸੇ ਕਾਰਨ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਿੰਡ ਰੇੜਵਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਕਲੌਤੇ ਪੁੱਤਰ ਦੀ ਮੌਤ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।


