Punjab News
Punjab News

Mohali News : ਮੋਹਾਲੀ ਵਿੱਚ ਵਾਪਰੀ ਇਕ ਵੱਡੀ ਵਾਰਦਾਤ ਨੇ ਖੇਤਰ ਵਿੱਚ ਦਹਿਸ਼ਤ ਫੈਲਾ ਦਿੱਤੀ। ਜਿਮ ਮਾਲਕ ਨੂੰ ਨਿਸ਼ਾਨਾ ਬਣਾਉਂਦਿਆਂ ਉਸ ‘ਤੇ ਬਾਈਕ ਸਵਾਰ ਬਦਮਾਸ਼ਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਦੌਰਾਨ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ, ਜਿਸ ਕਾਰਨ ਜਿਮ ਮਾਲਕ ਦੀਆਂ ਦੋਨਾਂ ਲੱਤਾਂ ਵਿੱਚ ਗੋਲੀ ਲੱਗ ਗਈ। ਇਸ ਹਮਲੇ ਵਿੱਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ ਹਨ, ਜਦਕਿ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।