ਮੋਹਾਲੀ ਦੇ ਕਈ ਸਕੂਲਾਂ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਇਸ ਦੇ ਬਾਵਜੂਦ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਆਯੋਜਿਤ ਕੀਤੀਆਂ ਜਾਣ ਵਾਲੀਆਂ ਅੱਠਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਗਈਆਂ।ਜਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਤੇ ਪ੍ਰੀਖਿਆਥੀਆਂ ਵਿੱਚ ਸਵੇਰੇ ਹੀ ਭਾਰੀ ਉਤਸਾਹ ਦੇਖਿਆ ਗਿਆ। ਜਦ ਕਿ ਪ੍ਰੀਖਿਆ ਦਾ ਸਮਾਂ ਸਵੇਰੇ 11 ਵਜੇ ਤੋਂ ਸੀ, ਬਹੁਤ ਸਾਰੇ ਵਿਦਿਆਰਥੀ 9 ਵਜੇ ਤੋਂ ਪਹਿਲਾਂ ਹੀ ਕੇਂਦਰਾਂ ‘ਤੇ ਪਹੁੰਚ ਗਏ।
ਅੱਜ ਦੀ ਪਹਿਲੀ ਪ੍ਰੀਖਿਆ ਅੱਠਵੀਂ ਜਮਾਤ ਲਈ ਅੰਗਰੇਜ਼ੀ ਵਿਸ਼ੇ ਦੀ ਅਤੇ ਬਾਰਵੀਂ ਜਮਾਤ ਲਈ ਗ੍ਰਹਿ ਵਿਗਿਆਨ ਵਿਸ਼ੇ ਦੀ ਹੋ ਰਹੀ ਹੈ। ਪ੍ਰੀਖਿਆਵਾਂ ਦੇ ਸੁਚੱਜੇ ਅਤੇ ਨਿਰਪੱਖ ਆਯੋਜਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਵਿਭਾਗ ਵੱਲੋਂ ਸਮੁੱਚੇ ਪ੍ਰਬੰਧ ਕੀਤੇ ਗਏ ਹਨ। ਇਸ ਵਾਰ ਵੀ ਵਿਦਿਆਰਥੀ ਆਪਣੇ ਮੂਲ ਸਕੂਲਾਂ ਦੀ ਥਾਂ ਦੂਸਰੇ ਸਕੂਲਾਂ ਵਿੱਚ ਜਾ ਕੇ ਪ੍ਰੀਖਿਆਵਾਂ ਵਿੱਚ ਸ਼ਾਮਿਲ ਹੋ ਰਹੇ ਹਨ।
READ ALSO : ਡਾ.ਨਵਜੋਤ ਕੌਰ ਸਿੱਧੂ ਨੇ ਰਾਹੁਲ ਗਾਂਧੀ ‘ਤੇ ਲਾਏ ਨਿਸ਼ਾਨੇ, PM ਮੋਦੀ ਦੀ ਕੀਤੀ ਤਾਰੀਫ਼
ਪ੍ਰੀਖਿਆਵਾਂ ਲਈ ਨਿਗਰਾਨ ਅਮਲਾ ਪਹਿਲਾਂ ਹੀ ਤੈਨਾਤ ਕੀਤਾ ਗਿਆ ਹੈ ਅਤੇ ਪ੍ਰੀਖਿਆ ਕੇਂਦਰਾਂ ਦੇ ਸੁਪਰੀਡੈਂਟ ਅਤੇ ਨਿਗਰਾਨ ਇੱਕ ਦਿਨ ਪਹਿਲਾਂ ਆਪਣੀ ਡਿਊਟੀ ਸੰਭਾਲ ਚੁੱਕੇ ਹਨ।ਜ਼ਿਕਰ ਯੋਗ ਹੈ ਕਿ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋਈਆਂ ਹਨ, ਜਦਕਿ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 6 ਮਾਰਚ ਤੋਂ ਸ਼ੁਰੂ ਹੋਣਗੀਆਂ। ਇਹ ਸਾਰੀਆਂ ਪ੍ਰੀਖਿਆਵਾਂ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਚੱਲਣਗੀਆਂ।
Ludhiana ਕਿਲਾ ਰਾਏਪੁਰ ਖੇਡਾਂ ਦੀ ਅੱਜ ਸ਼ੁਰੂਆਤ, ਤਿਆਰੀਆਂ ਹੋਈਆਂ ਪੂਰੀਆਂ ਮੁਕੱਮਲ
