Site icon Dainik Savera Punjab

Traffic Advisory : ਮੋਹਾਲੀ ਪੁਲਿਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

Mohali Traffic Advisory: ਜ਼ਿਲ੍ਹਾ ਐਸ.ਏ.ਐਸ. ਨਗਰ ਟ੍ਰੈਫਿਕ ਪੁਲਿਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਅੱਜ 17 ਜੁਲਾਈ 2026 ਨੂੰ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਲਾਗੂ ਰਹਿਣ ਵਾਲੀ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਅਨੁਸਾਰ, ਚੰਡੀਗੜ੍ਹ ਤੋਂ ਕਰੋਰਾਂ/ਫੌਰੈਸਟ ਹਿੱਲ ਵੱਲ ਜਾਂ ਕਰੋਰਾਂ/ਫੌਰੈਸਟ ਹਿੱਲ ਤੋਂ ਚੰਡੀਗੜ੍ਹ ਵੱਲ ਜਾਣ ਵਾਲਾ ਟ੍ਰੈਫਿਕ ਵਾਇਆ ਨਾਡਾ ਰੋਡ/ਪੁੱਲ ਰਾਹੀਂ ਡਾਇਵਰਟ ਕੀਤਾ ਜਾਵੇਗਾ। ਇਸੇ ਤਰ੍ਹਾਂ ਚੰਡੀਗੜ੍ਹ ਲੇਕ ਜਾਂ ਪੈਕ ਯੂਨੀਵਰਸਿਟੀ ਤੋਂ ਨਵਾਂ ਗਾਓ ਵੱਲ ਜਾਣ ਵਾਲਾ ਟ੍ਰੈਫਿਕ ਵਾਇਆ ਕੈਂਬਵਾਲਾ ਰੋਡ ਰਾਹੀਂ ਚਲਾਇਆ ਜਾਵੇਗਾ।

ਟ੍ਰੈਫਿਕ ਪੁਲਿਸ ਨੇ ਦੱਸਿਆ ਕਿ 17 ਜੁਲਾਈ ਨੂੰ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਹੇਠ ਲਿਖੇ ਰਸਤੇ ਆਵਾਜਾਈ ਲਈ ਬੰਦ ਰਹਿਣਗੇ:

ਜ਼ਿਲ੍ਹਾ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ਦੌਰਾਨ ਜਾਰੀ ਕੀਤੇ ਗਏ ਟ੍ਰੈਫਿਕ ਡਾਇਵਰਜ਼ਨਾਂ ਦੀ ਪਾਲਣਾ ਕਰਨ, ਬਦਲਵੇਂ ਰੂਟਾਂ ਦੀ ਵਰਤੋਂ ਕਰਨ ਅਤੇ ਡਿਊਟੀ ‘ਤੇ ਤਾਇਨਾਤ ਟ੍ਰੈਫਿਕ ਕਰਮਚਾਰੀਆਂ ਨਾਲ ਪੂਰਾ ਸਹਿਯੋਗ ਕਰਨ ਤਾਂ ਜੋ ਆਵਾਜਾਈ ਦਾ ਪ੍ਰਵਾਹ ਸੁਚਾਰੂ ਬਣਿਆ ਰਹੇ।

Exit mobile version