Site icon Dainik Savera Punjab

ਪੰਜਾਬ ‘ਚ ਮਾਨਸੂਨ ਮੁੜ ਐਕਟਿਵ: 15 ਜ਼ਿਲ੍ਹਿਆਂ ਲਈ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ

Monsoon active again in Punjab: Heavy rain, thunderstorm alert for 15 districts

ਪੰਜਾਬ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਹਲਕੇ ਤੋਂ ਭਾਰੀ ਮੀਂਹ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ। ਇਸ ਦਰਮਿਆਨ ਚੰਡੀਗੜ੍ਹ ਮੌਸਮ ਕੇਂਦਰ ਨੇ 26 ਜੁਲਾਈ ਤੱਕ ਮੀਂਹ, ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਕੁਝ ਜ਼ਿਲ੍ਹਿਆਂ ਲਈ ਓਰੇਂਜ ਅਤੇ ਯੈਲੋ ਅਲਰਟ ਵੀ ਲਾਗੂ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨਤਾਰਨ, ਮੋਗਾ, ਜਲੰਧਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਭਾਰੀ ਮੀਂਹ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਹੈ।

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

23 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਦੀ ਸੰਭਾਵਨਾ ਸਭ ਤੋਂ ਵੱਧ ਰਹੇਗੀ। 24 ਅਤੇ 25 ਜੁਲਾਈ ਨੂੰ ਉੱਤਰੀ ਪੰਜਾਬ ਦੇ ਨਾਲ ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਚੰਗਾ ਮੀਂਹ ਪੈ ਸਕਦਾ ਹੈ। 26 ਜੁਲਾਈ ਨੂੰ ਮਾਝਾ ਖੇਤਰ ਵਿੱਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਉਮੀਦ ਹੈ, ਜਦਕਿ ਮਾਲਵਾ ਅਤੇ ਦੋਆਬਾ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ, ਦਰਖ਼ਤਾਂ ਅਤੇ ਬਿਜਲੀ ਦੇ ਖੰਭਿਆਂ ਹੇਠ ਖੜ੍ਹੇ ਨਾ ਹੋਣ ਅਤੇ ਮੌਸਮ ਨਾਲ ਸੰਬੰਧਿਤ ਤਾਜ਼ਾ ਜਾਣਕਾਰੀ ‘ਤੇ ਨਜ਼ਰ ਬਣਾਈ ਰੱਖਣ।

Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਜ਼ਬਰਦਸਤ ਉਛਾਲ, ਨਿਵੇਸ਼ਕਾਂ ਦਾ ਰੁਖ ਸੁਰੱਖਿਅਤ ਨਿਵੇਸ਼ ਵੱਲ

Exit mobile version