Last Updated: October 7, 2026

Dainik Savera Times Logo

ਮੌਨਸੂਨ ਨੇ ਫੜੀ ਰਫ਼ਤਾਰ, ਪੰਜਾਬ-ਹਰਿਆਣਾ ਵਿੱਚ 30 ਜੂਨ ਤੱਕ ਦਸਤਕ ਦੀ ਸੰਭਾਵਨਾ

4 months ਪਹਿਲਾ

ਮੌਨਸੂਨ ਨੇ ਫੜੀ ਰਫ਼ਤਾਰ, ਪੰਜਾਬ-ਹਰਿਆਣਾ ਵਿੱਚ 30 ਜੂਨ ਤੱਕ ਦਸਤਕ ਦੀ ਸੰਭਾਵਨਾ

ਦੇਸ਼ ਭਰ ਵਿੱਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ ਅਤੇ ਦੱਖਣ-ਪੱਛਮੀ ਮੌਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਮੌਨਸੂਨ ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਬਿਹਾਰ ਅਤੇ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਪਹੁੰਚ ਚੁੱਕਾ ਹੈ, ਜਿਸ ਨਾਲ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।

IMD ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਉੱਤਰ ਪ੍ਰਦੇਸ਼ ਵਿੱਚ 20-25 ਜੂਨ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ 25 ਜੂਨ ਦੇ ਆਸ-ਪਾਸ, ਜਦਕਿ ਪੰਜਾਬ, ਹਰਿਆਣਾ ਅਤੇ ਦਿੱਲੀ-NCR ਵਿੱਚ 30 ਜੂਨ ਤੱਕ ਮੌਨਸੂਨ ਦੇ ਪਹੁੰਚਣ ਦੀ ਸੰਭਾਵਨਾ ਹੈ।

IELTS ‘ਚ ਸਿਰਫ਼ 4 ਬੈਂਡ ਨਾਲ ਆਸਟ੍ਰੇਲੀਆ ਜਾਣ ਦਾ ਮੌਕਾ, Work & Holiday Visa ਲਈ ਖੁੱਲ੍ਹੀਆਂ ਅਰਜ਼ੀਆਂ

ਮੌਸਮ ਵਿਭਾਗ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 11 ਤੋਂ 13 ਜੂਨ ਤੱਕ ਉੱਤਰ-ਪੱਛਮੀ ਭਾਰਤ ਵਿੱਚ ਤੇਜ਼ ਧੂੜ ਭਰੀਆਂ ਹਵਾਵਾਂ, ਗਰਜ-ਤੂਫ਼ਾਨ, ਭਾਰੀ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਪੰਜਾਬ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ, ਰਾਜਾ ਵੜਿੰਗ ਨੇ ਰਾਹੁਲ ਗਾਂਧੀ ਤੇ ਖੜਗੇ ਦੀ ਅਗਵਾਈ ‘ਤੇ ਦਿੱਤਾ ਜ਼ੋਰ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.