Last Updated: October 7, 2026

Dainik Savera Times Logo

ਮਾਵਾਂ-ਧੀਆਂ ਸਤਿਕਾਰ ਯੋਜਨਾ: 1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿੱਚ ਆਵੇਗੀ ਸਤਿਕਾਰ ਰਾਸ਼ੀ

4 months ਪਹਿਲਾ

ਮਾਵਾਂ-ਧੀਆਂ ਸਤਿਕਾਰ ਯੋਜਨਾ: 1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿੱਚ ਆਵੇਗੀ ਸਤਿਕਾਰ ਰਾਸ਼ੀ

ਫ਼ਤਹਿਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਐਲਾਨ ਕੀਤਾ ਹੈ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਪਹਿਲੀ ਕਿਸ਼ਤ 1 ਜੁਲਾਈ ਤੋਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਣੀ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਆਮ ਵਰਗ ਦੀਆਂ ਮਹਿਲਾਵਾਂ ਨੂੰ ₹1,000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦਿੱਤੇ ਜਾਣਗੇ। ਪਹਿਲੀ ਕਿਸ਼ਤ ਤਿੰਨ ਮਹੀਨਿਆਂ ਦੀ ਇਕੱਠੀ ਜਮ੍ਹਾਂ ਹੋਵੇਗੀ, ਜਿਸ ਅਨੁਸਾਰ ਆਮ ਵਰਗ ਦੀਆਂ ਔਰਤਾਂ ਨੂੰ ₹3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ₹4,500 ਮਿਲਣਗੇ।

30 ਜੂਨ ਤੋਂ ਬਾਅਦ LPG ਕਨੈਕਸ਼ਨ ਬੰਦ ਹੋਣ ਦੀਆਂ ਖ਼ਬਰਾਂ ਕਿੰਨੀਆਂ ਸੱਚੀਆਂ?

ਪਿੰਡ ਚਨਾਰਥਲ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ, ਆਰਥਿਕ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ ਅਤੇ ਇਸ ਲਈ ਸਰਕਾਰ ਨੇ ₹9,300 ਕਰੋੜ ਦਾ ਬਜਟ ਰੱਖਿਆ ਹੈ।ਉਨ੍ਹਾਂ ਭਰੋਸਾ ਦਿੱਤਾ ਕਿ ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮਹਿਲਾਵਾਂ ਨੂੰ ਇਹ ਸਤਿਕਾਰ ਰਾਸ਼ੀ ਨਿਰੰਤਰ ਮਿਲਦੀ ਰਹੇਗੀ।

30 ਜੂਨ ਤੋਂ ਬਾਅਦ LPG ਕਨੈਕਸ਼ਨ ਬੰਦ ਹੋਣ ਦੀਆਂ ਖ਼ਬਰਾਂ ਕਿੰਨੀਆਂ ਸੱਚੀਆਂ?

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.