Site icon Dainik Savera Punjab

Bathinda : ਪ੍ਰੇਮ ਸਬੰਧਾਂ ਖ਼ਾਤਿਰ ਕਲਯੁੱਗੀ ਮਾਂ ਨੇ ਆਪਣੇ ਜਿਗਰ ਦੇ ਟੋਟਿਆਂ ਨੂੰ ਚੂਹੇ ਮਾਰਨ ਵਾਲੀ ਦਵਾਈ ਦੇ ਕੇ ਉਤਾਰਿਆ ਮੌਤ ਦੇ ਘਾਟ

Bathinda News : ਬਠਿੰਡਾ ਦੇ ਪਿੰਡ ਫੂਲੇਵਾਲਾ ‘ਚ ਇੱਕ ਮਾਂ ਨੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਰਾਹ ਵਿਚ ਰੋੜਾ ਬਣ ਰਹੇ ਆਪਣੇ ਦੋ ਬੱਚਿਆਂ ਦੀ ਹੱਤਿਆ ਕਰ ਦਿੱਤੀ ਹੈ। ਪਿੰਡ ਫੂਲੇਵਾਲਾ ‘ਚ 15 ਦਿਨਾਂ ਦੇ ਅੰਦਰ ਦੋ ਭੈਣ-ਭਰਾਵਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪਿੰਡ ਵਾਸੀਆਂ ਨੇ ਬੱਚਿਆਂ ਦੀ ਮਾਂ ‘ਤੇ ਸ਼ੱਕ ਪ੍ਰਗਟ ਕੀਤਾ ਹੈ ਅਤੇ ਨਿਰਪੱਖ ਪੁਲਿਸ ਜਾਂਚ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਲਗਭਗ 15 ਦਿਨ ਪਹਿਲਾਂ ਇੱਕ 9 ਸਾਲਾ ਬੱਚੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ ਅਤੇ ਉਸਦੇ ਪਰਿਵਾਰ ਨੇ ਉਸਦਾ ਅੰਤਿਮ ਸਸਕਾਰ ਕਰ ਦਿੱਤਾ ਸੀ। ਸ਼ੁੱਕਰਵਾਰ ਰਾਤ ਨੂੰ ਬੱਚੀ ਦੇ ਸੱਤ ਸਾਲਾ ਛੋਟੇ ਭਰਾ ਫਤਿਹਵੀਰ ਦੀ ਵੀ ਮੌਤ ਹੋ ਗਈ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਮ੍ਰਿਤਕ ਬੱਚਿਆਂ ਦੀ ਮਾਂ ‘ਤੇ ਸ਼ੱਕ ਪ੍ਰਗਟ ਕੀਤਾ।

Emotional Bharati : 2 ਮਹੀਨੇ ਦੇ ਬੇਟੇ ਨੂੰ ਲੱਗੀ ਪਹਿਲੀ ਵੈਕਸੀਨ, ਨੰਨ੍ਹੇ ਕਾਜੂ ਦਾ ਦਰਦ ਦੇਖ ਛਲਕੇ ਭਾਰਤੀ ਦੇ ਹੰਝੂ, ਦੇਖੋ ਭਾਵੁਕ Video

ਆਰੋਪ ਹੈ ਕਿ ਪ੍ਰੇਮ ਸਬੰਧਾਂ ਕਾਰਨ ਔਰਤ ਨੇ ਆਪਣੇ ਬੱਚਿਆਂ ਨੂੰ ਚੂਹੇ ਮਾਰਨ ਵਾਲੀ ਜ਼ਹਿਰ ਦੇ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਬਠਿੰਡਾ ਦੇ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਇੱਕ 7 ਸਾਲ ਦੇ ਬੱਚੇ ਦੀ ਮੌਤ ਨੇ ਪਿੰਡ ਵਾਸੀਆਂ ਅਤੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ ਹੈ। ਜਿਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਉਨ੍ਹਾਂ ਦੀ ਮਾਂ ਕਾਰਨ ਹੋਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ 15 ਦਿਨ ਪਹਿਲਾਂ ਮਾਂ ਜੱਸੀ ਕੌਰ ਦੇ ਮਹਾਰਾਜ ਪਿੰਡ ਵਿੱਚ ਕਿਸੇ ਨਾਲ ਨਾਜਾਇਜ਼ ਸਬੰਧ ਸਨ ਅਤੇ ਬੱਚੇ ਰੁਕਾਵਟ ਬਣ ਰਹੇ ਸਨ।

Faridkot : ਗੈਸ ਸਿਲੰਡਰ ਫਟਣ ਕਾਰਨ ਡਿੱਗੀ ਘਰ ਦੀ ਛੱਤ, ਸਾਰਾ ਸਮਾਨ ਸੜ ਕੇ ਹੋਇਆ ਸੁਆਹ, ਜਾਨੀ ਨੁਕਸਾਨ ਤੋਂ ਬਚਾਅ

ਇਸ ਤੋਂ 15 ਦਿਨ ਪਹਿਲਾਂ ਇੱਕ 12 ਸਾਲ ਦੀ ਕੁੜੀ ਨੂੰ ਚੂਹਿਆਂ ਵਾਲੀ ਜ਼ਹਿਰ ਨਾਲ ਮਾਰ ਦਿੱਤਾ ਗਿਆ ਸੀ ਅਤੇ ਕੱਲ੍ਹ ਇੱਕ 8 ਸਾਲ ਦੇ ਮੁੰਡੇ ਨੂੰ ਚੂਹਿਆਂ ਵਾਲੀ ਜ਼ਹਿਰ ਨਾਲ ਮਾਰ ਦਿੱਤਾ ਗਿਆ ਸੀ। ਅਸੀਂ ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਬਾਕੀ ਸ਼ਾਮਲ ਲੋਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਰਾਮਪੁਰਾ ਫੂਲ ਦੇ ਡੀਐਸਪੀ ਮਨੋਜ ਕੁਮਾਰ ਨੇ ਕਿਹਾ ਕਿ ਪੁਲਿਸ ਹੁਣ ਮ੍ਰਿਤਕ ਬੱਚੇ ਦਾ ਪੋਸਟਮਾਰਟਮ ਕਰੇਗੀ। ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Exit mobile version