Last Updated: November 27, 2026

Dainik Savera Times Logo

ਅੰਮ੍ਰਿਤਪਾਲ ਸਿੰਘ ਮਾਮਲਾ: ਹਾਈ ਕੋਰਟ ਵਿੱਚ ਸੁਣਵਾਈ ਟਲੀ, ਪੰਜਾਬ ਸਰਕਾਰ ‘ਤੇ 10 ਹਜ਼ਾਰ ਰੁਪਏ ਜੁਰਮਾਨਾ

26 February 2026 ਅੱਪਡੇਟ ਕੀਤਾ ਗਿਆ

ਅੰਮ੍ਰਿਤਪਾਲ ਸਿੰਘ ਮਾਮਲਾ: ਹਾਈ ਕੋਰਟ ਵਿੱਚ ਸੁਣਵਾਈ ਟਲੀ, ਪੰਜਾਬ ਸਰਕਾਰ ‘ਤੇ 10 ਹਜ਼ਾਰ ਰੁਪਏ ਜੁਰਮਾਨਾ

ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਨਾਲ ਸੰਬੰਧਤ ਅਹਿਮ ਮਾਮਲਿਆਂ ‘ਤੇ ਅੱਜ Punjab and Haryana High Court ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੈਰੋਲ ਦੀ ਮੰਗ ਅਤੇ ਐਨਐਸਏ (National Security Act) ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਅਗਲੀ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਹੈ।

ਸੁਣਵਾਈ ਦੌਰਾਨ ਹਾਈ ਕੋਰਟ ਨੇ ਪੈਰੋਲ ਸਬੰਧੀ ਪਟੀਸ਼ਨ ‘ਤੇ ਗੰਭੀਰ ਰੁਖ ਅਪਣਾਉਂਦਿਆਂ ਪੰਜਾਬ ਸਰਕਾਰ ਵਿਰੁੱਧ ਨਾਰਾਜ਼ਗੀ ਜਤਾਈ। ਅਦਾਲਤ ਨੇ ਜਵਾਬ ਦਾਇਰ ਕਰਨ ਵਿੱਚ ਦੇਰੀ ਕਰਨ ‘ਤੇ ਪੰਜਾਬ ਸਰਕਾਰ ‘ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਹੈ।

READ ALSO : ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਸਿਆਸੀ ਤਕਰਾਰ ਤੇਜ਼, ਸੁਨੀਲ ਜਾਖੜ ਨੇ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਦਰਅਸਲ, ਅਦਾਲਤ ਵੱਲੋਂ ਸਰਕਾਰ ਨੂੰ ਆਪਣਾ ਜਵਾਬ ਪੇਸ਼ ਕਰਨ ਲਈ 10 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ। ਪਰ ਨਿਰਧਾਰਿਤ ਮਿਆਦ ਅੰਦਰ ਜਵਾਬ ਦਾਇਰ ਨਾ ਕਰਨ ਕਾਰਨ ਕੋਰਟ ਨੇ ਇਹ ਕਾਰਵਾਈ ਕੀਤੀ। ਅਦਾਲਤ ਨੇ ਹੁਕਮ ਦਿੱਤਾ ਕਿ ਸਰਕਾਰ ਤੁਰੰਤ ਆਪਣਾ ਜਵਾਬ ਪੇਸ਼ ਕਰੇ ਤਾਂ ਜੋ ਮਾਮਲੇ ਦੀ ਅਗਲੀ ਸੁਣਵਾਈ ਵਿੱਚ ਤਰਕ-ਵਿਤਰਕ ਪੂਰੇ ਕੀਤੇ ਜਾ ਸਕਣ।

ਇਹ ਮਾਮਲਾ ਸਿਆਸੀ ਅਤੇ ਕਾਨੂੰਨੀ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਹੁਣ ਸਭ ਦੀ ਨਜ਼ਰ ਅਗਲੀ ਸੁਣਵਾਈ ‘ਤੇ ਟਿਕੀ ਹੋਈ ਹੈ, ਜਿੱਥੇ ਅਦਾਲਤ ਪੈਰੋਲ ਅਤੇ ਐਨਐਸਏ ਸਬੰਧੀ ਅਗਲੇ ਕਦਮ ‘ਤੇ ਵਿਚਾਰ ਕਰੇਗੀ।

AAP ਸਰਪੰਚ ਕਤਲ ਮਾਮਲੇ ‘ਚ ਦੋਸ਼ੀ ਦਾ Encounter, SSP Surendra Lamba ਨੇ ਦਿੱਤੀ ਜਾਣਕਾਰੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.