
PUNJAB DESK : ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਦੇ ਜਰੀਏ ਅੰਮ੍ਰਿਤਸਰ ਅਦਾਲਤ ’ਚ ਪੇਸ਼ੀ ਹੋਈ। ਅੰਮ੍ਰਿਤਸਰ ਅਦਾਲਤ ਦੇ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਥਾਣੇ ’ਤੇ ਹਮਲੇ ਦੇ ਸਬੰਧ ਵਿੱਚ ਦੋਸ਼ ਚਾਰਜ ਤੈਅ ਕੀਤੇ ਹਨ।
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਆਮਰਜ਼ ਐਕਟ ਅਤੇ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਹਟਾ ਦਿੱਤੀਆਂ ਹਨ ਕਿਉਂਕਿ ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਨੇ ਦਲੀਲ ਦਿੱਤੀ ਸੀ ਕਿ ਮੁਲਜ਼ਮ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਸੀ। ਮਿਲੀ ਜਾਣਕਾਰੀ ਮੁਤਾਬਿਕ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਕਈ ਗੰਭੀਰ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ, ਜਿਨਾਂ ਵਿੱਚ ਕਤਲ ਦੀ ਕੋਸ਼ਿਸ਼, ਗੰਭੀਰ ਸੱਟਾਂ ਪਹੁੰਚਾਣਾ, ਸਰਕਾਰੀ ਕਰਮਚਾਰੀ ਨੂੰ ਡਿਊਟੀ ਕਰਨ ਤੋਂ ਰੋਕਣਾ, ਅਪਰਾਧਿਕ ਸਾਜਿਸ਼ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਣਾ ਅਤੇ ਗੈਰ ਕਾਨੂੰਨੀ ਭੀੜ ਦੀ ਅਗਵਾਈ ਕਰਦੇ ਹੋਏ ਜਾਨੋਂ-ਮਾਰਨ ਦੀਆਂ ਧਮਕੀਆਂ ਦੇਣਾ ਸ਼ਾਮਿਲ ਹੈ।

मेष: दिन शुभ रहेगा...