Site icon Dainik Savera Punjab

ਪੈਰੋਲ ਨਾ ਮਿਲਣ ’ਤੇ ਅੰਮ੍ਰਿਤਪਾਲ ਸਿੰਘ ਨੇ ਮੁੜ ਹਾਈਕੋਰਟ ਦਾ ਖਟਕਾਇਆ ਦਰਵਾਜ਼ਾ

ਪੈਰੋਲ ਨਾ ਮਿਲਣ ਕਾਰਨ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਹਾਈਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪੈਰੋਲ ਦੇਣ ਤੋਂ ਇਨਕਾਰ ਕਰਨ ਵਾਲੇ ਫੈਸਲੇ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਸਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਸੰਸਦ ਵਿੱਚ ਆਪਣੇ ਹਲਕੇ ਦੇ ਲੋਕਾਂ ਦੇ ਮੁੱਦੇ ਚੁੱਕਣਾ ਉਸ ਦਾ ਸੰਵਿਧਾਨਕ ਅਧਿਕਾਰ ਹੈ।

ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਹ ਆਪਣੇ ਹਲਕੇ ਦੇ ਕਰੀਬ 19 ਲੱਖ ਲੋਕਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਸੰਸਦ ਵਿੱਚ ਉਨ੍ਹਾਂ ਦੀ ਆਵਾਜ਼ ਬਣਨਾ ਉਸ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਆਪਣੇ ਹਲਕੇ ਦੇ ਲਗਭਗ 1000 ਪਿੰਡਾਂ ਨਾਲ ਜੁੜੇ ਮਸਲਿਆਂ ’ਤੇ ਸਦਨ ਵਿੱਚ ਗੱਲ ਰੱਖਣਾ ਚਾਹੁੰਦਾ ਹੈ, ਪਰ ਪੈਰੋਲ ਨਾ ਮਿਲਣ ਕਾਰਨ ਉਹ ਆਪਣਾ ਫਰਜ਼ ਨਹੀਂ ਨਿਭਾ ਸਕਦਾ।

READ ALSO : ਫਿਰੋਜ਼ਪੁਰ ਵਿੱਚ “ਡਰੱਗ ਫ੍ਰੀ , ਵਾਇਬ੍ਰੈਂਟ ਪੰਜਾਬ” ਮੁਹਿੰਮ ਦੌਰਾਨ ਸਿਆਸੀ ਬਿਆਨਬਾਜ਼ੀ ਤੇਜ਼

ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਦੇ ਪੈਰੋਲ ਨਾ ਦੇਣ ਵਾਲੇ ਹੁਕਮਾਂ ਨੂੰ ਮਨਮਰਜ਼ੀ ਅਤੇ ਕਾਨੂੰਨ ਦੇ ਉਲਟ ਦੱਸਿਆ ਹੈ। ਉਲਲੇਖਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸੈਸ਼ਨ ਵਿੱਚ ਸ਼ਮੂਲੀਅਤ ਲਈ ਕਈ ਵਾਰ ਹਾਈਕੋਰਟ ਕੋਲੋਂ ਪੈਰੋਲ ਦੀ ਮੰਗ ਕੀਤੀ ਜਾ ਚੁੱਕੀ ਹੈ, ਪਰ ਹਰ ਵਾਰ ਉਸ ਦੀ ਪੈਰੋਲ ਪਟੀਸ਼ਨ ਰੱਦ ਕੀਤੀ ਜਾਂਦੀ ਰਹੀ ਹੈ। ਹੁਣ ਇੱਕ ਵਾਰ ਫਿਰ ਹਾਈਕੋਰਟ ਵਿੱਚ ਇਸ ਮਾਮਲੇ ’ਤੇ ਸੁਣਵਾਈ ਹੋਣੀ ਹੈ।

Moga ‘ਚ ਚਲੀਆਂ ਗੋਲੀਆਂ, 2 ਪ੍ਰਵਾਸੀ ਹੋਏ ਜ਼ਖਮੀ ਹਸਪਤਾਲ ਕਰਵਾਇਆ ਦਾਖਿਲ

Exit mobile version