skip to content

Last Updated: July 14, 2026

Dainik Savera Times Logo

MP ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਨਹੀਂ ਹੋਈ, ਅਗਲੀ ਤਰੀਕ 29 ਸਤੰਬਰ।

10 months पहले

MP ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਨਹੀਂ ਹੋਈ, ਅਗਲੀ ਤਰੀਕ 29 ਸਤੰਬਰ।

ਬਠਿੰਡਾ :  ਫਿਲਮ ਅਦਾਕਾਰਾ ਅਤੇ ਮੌਜੂਦਾ ਸੰਸਦ ਮੈਂਬਰ ਕੰਗਨਾ ਰਣੌਤ ਅੱਜ ਬਠਿੰਡਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਉਨ੍ਹਾਂ ਨੂੰ ਅੱਜ ਮਾਣਹਾਨੀ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਗੈਰਹਾਜ਼ਰ ਰਹੀ। ਹੁਣ ਉਨ੍ਹਾਂ ਨੂੰ 29 ਸਤੰਬਰ ਨੂੰ ਦੁਬਾਰਾ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

 ਦੱਸ ਦਈਏ ਕਿ ,ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਦਿੱਤੇ ਗਏ ਕਥਿਤ ਇਤਰਾਜ਼ਯੋਗ ਬਿਆਨ ਨਾਲ ਸਬੰਧਤ ਹੈ। ਦੋਸ਼ ਹੈ ਕਿ ਕੰਗਨਾ ਰਣੌਤ ਨੇ ਬਠਿੰਡਾ ਦੀ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸੀ ਅਤੇ ਉਨ੍ਹਾਂ ਲਈ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮਾਤਾ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਦੱਸਣਯੋਗ ਹੈ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਸੰਸਦ ਮੈਂਬਰ ਕੰਗਨਾ ਰਣੌਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ।

ਹੁਣ ਸ਼ਿਕਾਇਤਕਰਤਾ ਪੱਖ ਵੱਲੋਂ ਕੰਗਨਾ ਰਣੌਤ ਦੀ ਵਿਦੇਸ਼ ਯਾਤਰਾ ਰੋਕਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਜਾ ਰਹੀ ਹੈ। ਅਦਾਲਤ ਨੇ ਅਗਲੀ ਸੁਣਵਾਈ ਲਈ 29 ਸਤੰਬਰ ਦੀ ਤਰੀਕ ਨਿਰਧਾਰਤ ਕੀਤੀ ਹੈ ਅਤੇ ਸੰਮਨ ਐਸਐਸਪੀ ਬਠਿੰਡਾ ਰਾਹੀਂ ਭੇਜੇ ਜਾ ਰਹੇ ਹਨ।

खबरें और भी हैं...

Copyright © 2026 Dainik Savera Times. All rights reserved.