ਪੰਜਾਬ ਡੈਸਕ (ਦੈਨਿਕ ਸਵੇਰਾ): ਮੁਕੇਰੀਆਂ ਰੇਲਵੇ ਸਟੇਸ਼ਨ ਤੋਂ ਲਗਭਗ 2 ਕਿਲੋਮੀਟਰ ਦੂਰ ਪਵਾਰਾ ਰੇਲਵੇ ਕਰਾਸਿੰਗ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਨਾਲ ਮਾਂ ਅਤੇ ਧੀ ਦੀ ਮੌਤ ਹੋ ਗਈ।
ਏ.ਐਸ.ਆਈ. ਮਲਕੀਤ ਸਿੰਘ ਬਾਜਵਾ ਨੇ ਦੱਸਿਆ ਕਿ ਪਵਾਰਾ ਪਿੰਡ ਦੀਆਂ ਦੋ ਔਰਤਾਂ ਸਵੇਰ ਦੀ ਸੈਰ ਲਈ ਘਰੋਂ ਨਿਕਲੀਆਂ ਸਨ। ਰੇਲਵੇ ਫਾਟਕ ਨੇੜੇ ਲਾਈਨ ਪਾਰ ਕਰਦਿਆਂ ਅਚਾਨਕ ਰੇਲ ਗੱਡੀ ਆ ਗਈ ਅਤੇ ਦੋਵੇਂ ਉਸਦੀ ਲਪੇਟ ਵਿੱਚ ਆ ਗਈਆਂ।
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ, ਰਾਜਪਾਲ ਦੇ ਸੰਬੋਧਨ ਨਾਲ ਸ਼ੁਰੂਆਤ
ਦੋਵੇਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਵਾਰਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਦੀ ਪਤਨੀ ਰੇਖਾ ਚਿੱਬ (50) ਅਤੇ ਉਨ੍ਹਾਂ ਦੀ ਧੀ ਹਰਸ਼ਿਤਾ (20) ਵਜੋਂ ਹੋਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ, ਪੋਸਟਮਾਰਟਮ ਕਰਵਾਇਆ ਅਤੇ ਬਾਅਦ ਵਿੱਚ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਰਣਜੀਤ ਸਿੰਘ ਐਨਕਾਊਂਟਰ: ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਤਿੱਖੀ ਫਟਕਾਰ! ਅਗਲੀ ਸੁਣਵਾਈ 17 ਮਾਰਚ ਨੂੰ