Site icon Dainik Savera Punjab

60 ਹਜ਼ਾਰ ਦੀ ਮੰਗ, 30 ਹਜ਼ਾਰ ਲੈਂਦਿਆਂ ਗ੍ਰਿਫ਼ਤਾਰ—ਮੁਕਤਸਰ ਵਿੱਚ ਵਿਜੀਲੈਂਸ ਦਾ ਛਾਪਾ

ਚੰਡੀਗੜ੍ਹ, 14 ਮਾਰਚ:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਕੋਟਭਾਈ ਥਾਣੇ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੁਨਸ਼ੀ ਦੀ ਗ੍ਰਿਫ਼ਤਾਰੀ ਪਿੰਡ ਮੱਲ੍ਹਣ (ਤਹਿਸੀਲ ਗਿੱਦੜਬਾਹਾ) ਦੇ ਰਹਿਣ ਵਾਲੇ ਸਰਬਜੀਤ ਸਿੰਘ ਦੁਆਰਾ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਮੁਤਾਬਕ ਮੁੱਖ ਮੁਨਸ਼ੀ ਅਤੇ ਥਾਣੇ ਵਿੱਚ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੇ ਦੋ ਧਿਰਾਂ ਦੇ ਝਗੜੇ ਸਬੰਧੀ ਦਰਜ ਸ਼ਿਕਾਇਤ ਵਿੱਚ ਉਸਦੇ ਦੋਸਤ ਦੀ ਮਦਦ ਕਰਨ ਦੇ ਬਦਲੇ 60 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਦੁਨੀਆ ਦਾ ਸਭ ਤੋਂ ਵੱਡਾ EV ਚਾਰਜਿੰਗ ਨੈੱਟਵਰਕ—ਚੀਨ ਨੇ ਹਰੀ ਤਾਕਤ ਵਿੱਚ ਮਾਰੀ ਲੰਮੀ ਛਾਲ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪ੍ਰਾਰੰਭਿਕ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਸ੍ਰੀ ਮੁਕਤਸਰ ਸਾਹਿਬ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਬਿਛਾ ਕੇ, ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ, ਥਾਣੇ ਦੇ ਮੁੱਖ ਮੁਨਸ਼ੀ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ। ਸਹਿ-ਮੁਲਜ਼ਮ ਏ.ਐਸ.ਆਈ. ਮਨਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਟੀਮਾਂ ਭੇਜੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਥਾਣੇ ਦੇ ਐਸ.ਐਚ.ਓ. ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

muktsar-vigilance-raid-bribery-arrest-60000-demand

Exit mobile version