Site icon Dainik Savera Punjab

MC Elections Breaking : ਈਵੀਐੱਮ ਰਾਹੀਂ ਹੋਣਗੀਆਂ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ, ਹਾਈਕੋਰਟ ਨੇ ਲਿਆ ਵੱਡਾ ਫ਼ੈਸਲਾ

Municipal Council Elections 2026 : ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ 13 ਜੂਨ ਨੂੰ ਸ਼ਾਮ ਚੌਰਾਸੀ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਚੋਣਾਂ ਨੂੰ ਲੈ ਕੇ ਇਹ ਹੁਕਮ ਜਾਰੀ ਕੀਤੇ ਹਨ। ਅੱਜ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਇਹ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾਣ।

ਪਟੀਸ਼ਨ ਦੇ ਸੰਬੰਧ ਵਿੱਚ ਭਾਰਤ ਦੇ ਚੋਣ ਕਮਿਸ਼ਨ ਨੇ ਅਦਾਲਤ ਨੂੰ ਦੱਸਿਆ ਕਿ ਈਵੀਐਮ ਮਸ਼ੀਨਾਂ 22 ਮਈ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਉਪਲਬਧ ਕਰਵਾ ਦਿੱਤੀਆਂ ਗਈਆਂ ਸਨ। ਪੰਜਾਬ ਰਾਜ ਚੋਣ ਕਮਿਸ਼ਨ ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਕਿ ਚੋਣਾਂ ਈਵੀਐਮ ਦੀ ਵਰਤੋਂ ਕਰਕੇ ਕਰਵਾਈਆਂ ਜਾਣਗੀਆਂ। ਰਾਜ ਚੋਣ ਕਮਿਸ਼ਨ ਦੇ ਇਸ ਭਰੋਸੇ ਤੋਂ ਬਾਅਦ, ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ।

ਖ਼ਬਰ ਅਪਡੇਟ ਹੋ ਰਹੀ ਹੈ…

Exit mobile version