Mohali News : ਮੁਹਾਲੀ ‘ਚ 20 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਪੈਸਿਆਂ ਨੂੰ ਲੈ ਕੇ ਕੀਤਾ ਗਿਆ। ਘਟਨਾ ਬਲੌਂਗੀ ‘ਚ ਵਾਪਰੀ ਹੈ, ਜਿਥੇ 7 ਵਿਅਕਤੀਆਂ ਨੇ ਘੇਰ ਕੇ ਨੌਜਵਾਨ ‘ਤੇ ਚਾਕੂਆਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਮਾਮਲੇ ‘ਚ ਕਾਰਵਾਈ ਕਰਦੇ ਹੋਏ ਕੁਝ ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


