Last Updated: November 25, 2026

Dainik Savera Times Logo

ਦੋਸਤ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ-ਆਪ ਨੂੰ ਮਾਰ ਕੇ ਕੀਤੀ ਆਤਮ-ਹੱਤਿਆ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

12 December 2025 ਅੱਪਡੇਟ ਕੀਤਾ ਗਿਆ

ਦੋਸਤ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ-ਆਪ ਨੂੰ ਮਾਰ ਕੇ ਕੀਤੀ ਆਤਮ-ਹੱਤਿਆ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Tarn Taran News : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਬਨਵਾਲੀਪੁਰ ਵਿਖੇ ਬੀਤੀ ਰਾਤ ਇੱਕ ਨੌਜਵਾਨ ਵੱਲੋਂ ਹਰਪਾਲ ਸਿੰਘ ਨਾਮਕ ਵਿਅਕਤੀ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰਕੇ ਆਤਮ ਹੱਤਿਆ ਕਰ ਲਈ ਗਈ ਹੈ। ਮ੍ਰਿਤਕ ਦੀ ਪਹਿਚਾਣ ਪਿੰਡ ਝੰਡੇਰ ਮਹਾਂਪੁਰਖਾਂ ਨਿਵਾਸੀ ਸਿਮਰਨਜੀਤ ਸਿੰਘ ਵੱਜੋਂ ਹੋਈ ਹੈ।

ਪਤਨੀ ਦੇ ਕਤਲ ਮਾਮਲੇ ‘ਚ ਗ੍ਰਿਫ਼ਤਾਰ PU ਪ੍ਰੋਫੈਸਰ ਨੂੰ ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਉਧਰ ਜ਼ਖ਼ਮੀ ਹਰਪਾਲ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਧਰ ਥਾਣਾ ਸਰਹਾਲੀ ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਜ਼ਖ਼ਮੀ ਹਰਪਾਲ ਸਿੰਘ ਦੀ ਪਤਨੀ ਸੰਦੀਪ ਕੌਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Arunachal Pradesh Accident : ਟਰੱਕ ਖੱਡ ‘ਚ ਡਿੱਗਣ ਕਾਰਨ 20 ਤੋਂ ਵੱਧ ਮਜ਼ਦੂਰਾਂ ਦੀ ਮੌਤ, PM ਨੇ ਪ੍ਰਗਟਾਇਆ ਦੁੱਖ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਰਪਾਲ ਸਿੰਘ ਅਤੇ ਸਿਮਰਨਜੀਤ ਸਿੰਘ ਦੋਵੇਂ ਆਪਸ ਵਿੱਚ ਦੋਸਤ ਸਨ। ਬੀਤੇ ਰਾਤ ਸਿਮਰਨਜੀਤ ਸਿੰਘ ਵੱਲੋਂ ਹਰਪਾਲ ਸਿੰਘ ਨੂੰ ਗੋਲੀਆਂ ਮਾਰਨ ਤੋਂ ਬਾਅਦ ਆਪਣੇ-ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਗੋਲੀ ਕਿਉਂ ਮਾਰੀ ਗਈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.