
ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਇੱਕ ਸੀਨੀਅਰ ਆਗੂ ਦੇ ਪੁੱਤਰ ਦੀ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੂਤਰਾਂ ਅਨੁਸਾਰ, ਪ੍ਰਮੁੱਖ ਆਰਐਸਐਸ ਵਰਕਰ ਬਲਦੇਵ ਰਾਜ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਨੂੰ ਸ਼ਾਮ 6 ਵਜੇ ਦੇ ਕਰੀਬ ਸ਼ਹਿਰ ਵਿੱਚ ਬਾਹਰ ਜਾਣ ਸਮੇਂ ਬਾਈਕ ਸਵਾਰ ਹਮਲਾਵਰਾਂ ਨੇ ਕਈ ਗੋਲੀਆਂ ਮਾਰੀਆਂ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ, ਜਿਸ ਨਾਲ ਨਵੀਨ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਥੋੜ੍ਹੀ ਦੇਰ ਬਾਅਦ ਹੀ ਉਸਦੀ ਮੌਤ ਹੋ ਗਈ। ਭਾਜਪਾ ਲੀਡਰ ਦੱਸਦੇ ਨੇ ਕਿ, ਬਾਉ ਦੀਨਾਨਾਥ ਨੇ ਐਮਰਜੈਂਸੀ ਦੌਰਾਨ ਜੇਲ੍ਹ ਕੱਟੀ ਸੀ ਅਤੇ ਆਜ਼ਾਦੀ ਤੋਂ ਬਾਅਦ ਆਰਐਸਐਸ ਵਿੱਚ ਸਰਗਰਮ ਸਨ। ਨਵੀਨ ਅਰੋੜਾ ਬਾਉ ਦੀਨਾਨਾਥ ਦੇ ਪੋਤੇ ਹਨ।
ਪੰਜਾਬ ਦੇ ਲੋਕ ਦਹਿਸ਼ਤ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ : ਸੁਨੀਲ ਜਾਖੜ
ਪੰਜਾਬ ਭਾਰਤੀ ਜਨਤਾ ਪਾਰਟੀ ਦੇ ਮੁਖੀ ਸੁਨੀਲ ਜਾਖੜ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਆਰਐਸਐਸ ਨੇਤਾ ਬਲਦੇਵ ਰਾਜ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੇ ਕਤਲ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਸਰਕਾਰ ਦੀਆਂ ਕਾਨੂੰਨ ਵਿਵਸਥਾ ਵਿੱਚ ਅਸਫਲਤਾਵਾਂ ਨੂੰ ਉਜਾਗਰ ਕਰ ਦਿੱਤਾ ਹੈ।

ਐਕਸ ‘ਤੇ ਇੱਕ ਪੋਸਟ ਵਿੱਚ, ਜਾਖੜ ਨੇ ਕਿਹਾ ਕਿ ਸੂਬੇ ਵਿੱਚ, ਗੈਂਗਸਟਰ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਚਲਾ ਰਹੇ ਹਨ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੇ ਹਨ। ਜਾਖੜ ਨੇ ਕਿਹਾ ਕਿ ਅੱਜ, ਪੰਜਾਬ ਦੇ ਲੋਕ ਦਹਿਸ਼ਤ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਹਨ।
ਲੁਧਿਆਣਾ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਨਗੇ CM ਮਾਨ
ਉਧਰ ਦੂਜੇ ਪਾਸੇ, ਵਪਾਰ ਮੰਡਲ ਦੇ ਪ੍ਰਧਾਨ ਅਸ਼ਵਨੀ ਮਹਿਤਾ ਨੇ ਦੱਸਿਆ ਕਿ, ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ ਅਤੇ ਸ਼ਰੇਆਮ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਫਿਰੋਜ਼ਪੁਰ ਵਿਚ ਵਾਪਰੀ ਇਸ ਵਾਰਦਾਤ ਨੇ ਵਪਾਰੀ ਵਰਗ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਪੰਜਾਬ ਪੁਲਿਸ ਨੇ Illegal Arms Smuggling module ਦਾ ਕੀਤਾ ਪਰਦਾਫਾਸ਼
मेष: दिन शुभ रहेगा...