Last Updated: November 25, 2026

Dainik Savera Times Logo

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਵਜ਼ੂ ਕਰਨ ਵਾਲਾ ਦੋਸ਼ੀ ਨੌਜਵਾਨ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ

31 January 2026 ਅੱਪਡੇਟ ਕੀਤਾ ਗਿਆ

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਵਜ਼ੂ ਕਰਨ ਵਾਲਾ ਦੋਸ਼ੀ ਨੌਜਵਾਨ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ

Amritsar News: ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਵਜ਼ੂ ਕਰਨ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਫੜੇ ਗਏ ਮੁਸਲਿਮ ਨੌਜਵਾਨ ਸੁਭਾਨ ਰੰਗਰੀਜ਼ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ 28 ਜਨਵਰੀ ਨੂੰ ਅਦਾਲਤ ਵੱਲੋਂ ਸੁਭਾਨ ਰੰਗਰੀਜ਼ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ। ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੀ ਮਿਆਦ ਪੂਰੀ ਹੋਣ ਉਪਰੰਤ ਅੱਜ ਉਸਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਰਿਮਾਂਡ ਵਧਾਉਣ ਦੀ ਬਜਾਏ ਦੋਸ਼ੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਫੈਸਲਾ ਸੁਣਾਇਆ।

ਕੀ ਹੈ ਪੂਰਾ ਮਾਮਲਾ

ਇਹ ਘਟਨਾ ਉਸ ਵੇਲੇ ਸਾਹਮਣੇ ਆਈ ਜਦੋਂ ਦਿੱਲੀ ਐਨਸੀਆਰ ਦੇ ਗਾਜ਼ੀਆਬਾਦ ਦਾ ਰਹਿਣ ਵਾਲਾ ਸੁਭਾਨ ਰੰਗਰੀਜ਼ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਅਤੇ ਪਵਿੱਤਰ ਸਰੋਵਰ ਵਿੱਚ ਵਜ਼ੂ ਕੀਤਾ। ਉਸ ਨੇ ਸਰੋਵਰ ਦਾ ਪਾਣੀ ਮੂੰਹ ਵਿੱਚ ਭਰ ਕੇ ਕੁਰਲੀ ਕੀਤੀ, ਜਿਸ ਦੀ ਵੀਡੀਓ ਵੀ ਬਣਾਈ ਗਈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਫੈਲ ਗਿਆ।

READ ALSO : ਗੈਂਗਸਟਰ ਮੁੱਦੇ ’ਤੇ AAP ਦਾ ਅਕਾਲੀ ਦਲ ਖ਼ਿਲਾਫ਼ ਤਿੱਖਾ ਹਮਲਾ, ਸੁਖਬੀਰ ਬਾਦਲ ਤੇ ਧਾਮੀ ਤੋਂ ਮੰਗਿਆ ਸਪੱਸ਼ਟੀਕਰਨ

SGPC ਦੀ ਸ਼ਿਕਾਇਤ ‘ਤੇ ਦਰਜ ਹੋਇਆ ਕੇਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸ਼ਿਕਾਇਤ ਦੇ ਆਧਾਰ ‘ਤੇ ਅੰਮ੍ਰਿਤਸਰ ਦੇ ਈ-ਡਿਵੀਜ਼ਨ ਥਾਣੇ ਵਿੱਚ ਦੋਸ਼ੀ ਖ਼ਿਲਾਫ਼ ਬੇਅਦਬੀ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ।

ਫਿਲਹਾਲ ਦੋਸ਼ੀ ਨਿਆਂਇਕ ਹਿਰਾਸਤ ਵਿੱਚ ਹੈ ਅਤੇ ਪੁਲਿਸ ਵੱਲੋਂ ਮਾਮਲੇ ਨਾਲ ਜੁੜੀਆਂ ਹੋਰ ਕੜੀਆਂ ਦੀ ਜਾਂਚ ਜਾਰੀ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ।

BIG NEWS: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.