Site icon Dainik Savera Punjab

Breaking: ਨੈਨਸੀ ਗਰੇਵਾਲ ਦੀ ਵਿਵਾਦਿਤ ਵੀਡੀਓ ਚਰਚਾ ਵਿੱਚ, ਜਥੇਦਾਰ ਬਾਰੇ ਕੀਤੀਆਂ ਟਿੱਪਣੀਆਂ ‘ਤੇ ਵਧਿਆ ਵਿਵਾਦ

Breaking: Nancy Grewal's controversial video sparks controversy over comments made about Jathedar

Breaking: Nancy Grewal's controversial video sparks controversy over comments made about Jathedar

ਪੰਜਾਬ ਵਿੱਚ ਸੋਸ਼ਲ ਮੀਡੀਆ ਇੰਫਲੂਐਂਸਰ ਨੈਨਸੀ ਗਰੇਵਾਲ ਦੀ ਇੱਕ ਪੁਰਾਣੀ ਵੀਡੀਓ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਵੀਡੀਓ ਵਿੱਚ ਉਸ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਬਾਰੇ ਕੀਤੀਆਂ ਟਿੱਪਣੀਆਂ ਕਾਰਨ ਧਾਰਮਿਕ ਵਰਗਾਂ ਵਿੱਚ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।

ਜਾਣਕਾਰੀ ਮੁਤਾਬਕ, ਨੈਨਸੀ ਗਰੇਵਾਲ ਨੇ ਛੇ ਦਿਨ ਪਹਿਲਾਂ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵਿਵਾਦਪੂਰਨ ਵੀਡੀਓ ਅਪਲੋਡ ਕੀਤੀ ਸੀ। ਇਸ ਵੀਡੀਓ ਵਿੱਚ ਉਸਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ ਅਤੇ ਉਨ੍ਹਾਂ ਦੇ ਤੰਗ ਪਜਾਮੇ ਅਤੇ ਘੱਗਰੇ ਨੂੰ ਲੈ ਕੇ ਵੀ ਟਿੱਪਣੀ ਕੀਤੀ ਸੀ। ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇਸ ਮਾਮਲੇ ਨੂੰ ਲੈ ਕੇ ਚਰਚਾ ਤੇਜ਼ ਹੋ ਗਈ।

READ ALSO : ਮਾਈਕ੍ਰੋਫਾਈਨੈਂਸ ਲੋਨ ਕੀ ਹੈ? ਘੱਟ ਆਮਦਨ ਵਾਲਿਆਂ ਲਈ ਵਿੱਤੀ ਸਹਾਰਾ, ਬਿਨਾਂ ਗਾਰੰਟੀ ਮਿਲਦਾ ਹੈ ਕਰਜ਼ਾ

ਦੱਸਿਆ ਜਾ ਰਿਹਾ ਹੈ ਕਿ ਇਸ ਵੀਡੀਓ ਦੇ ਅਪਲੋਡ ਹੋਣ ਤੋਂ ਬਾਅਦ ਨੈਨਸੀ ਗਰੇਵਾਲ ਨੇ ਆਪਣੇ ਫੇਸਬੁੱਕ ਪੇਜ ‘ਤੇ ਕੋਈ ਨਵੀਂ ਵੀਡੀਓ ਸਾਂਝੀ ਨਹੀਂ ਕੀਤੀ। ਉਧਰ, ਸੋਸ਼ਲ ਮੀਡੀਆ ‘ਤੇ ਲੋਕ ਇਸ ਮਾਮਲੇ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਨੈਨਸੀ ਗਰੇਵਾਲ ਆਪਣੀਆਂ ਵੀਡੀਓਜ਼ ਕਰਕੇ ਵਿਵਾਦਾਂ ਵਿੱਚ ਆਈ ਹੋਵੇ। 25 ਫਰਵਰੀ ਨੂੰ ਉਸਨੇ ਡੇਰਾ ਬਿਆਸ ਦੇ ਰਾਧਾ ਸੁਆਮੀ ਬਾਬਾ ਬਾਰੇ ਵੀ ਇੱਕ ਵੀਡੀਓ ਵਿੱਚ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜਿਸ ਕਾਰਨ ਵੀ ਕਾਫੀ ਵਿਰੋਧ ਦੇਖਣ ਨੂੰ ਮਿਲਿਆ ਸੀ।

ਇਸ ਤੋਂ ਇਲਾਵਾ, 24 ਫਰਵਰੀ ਨੂੰ ਸਾਂਝੀ ਕੀਤੀ ਗਈ ਇੱਕ ਹੋਰ ਵੀਡੀਓ ਵਿੱਚ ਉਸਨੇ ਪੰਜਾਬੀ ਗਾਇਕ ਕੇਐਸ ਮੱਖਣ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਤਿੱਖੀ ਆਲੋਚਨਾ ਕੀਤੀ ਸੀ। ਨੈਨਸੀ ਗਰੇਵਾਲ ਅਕਸਰ ਆਪਣੀਆਂ ਵੀਡੀਓਜ਼ ਵਿੱਚ ਅਕਾਲੀ ਆਗੂਆਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਵੀ ਆਵਾਜ਼ ਉਠਾਉਂਦੀ ਰਹੀ ਹੈ।

ਫਿਲਹਾਲ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਕਈ ਲੋਕਾਂ ਵੱਲੋਂ ਇਸ ਤਰ੍ਹਾਂ ਦੀਆਂ ਟਿੱਪਣੀਆਂ ਦੀ ਨਿੰਦਾ ਵੀ ਕੀਤੀ ਜਾ ਰਹੀ ਹੈ।

ਹੋਲੀ ਮੌਕੇ ਹੁਲੜਬਾਜ਼ੀ ‘ਤੇ ਸ਼ਿਕੰਜਾ ਕੱਸਣ ਲਈ Khanna Police ਨੇ ਲਗਾਇਆ ਹਾਈਟੈਕ ਨਾਕਾ

Exit mobile version