Punjab News : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰ ਚੱਲ ਰਹੀ ਅੰਦਰੂਨੀ ਖਿਚਤਾਣ ਇਕ ਵਾਰ ਫਿਰ ਸਾਹਮਣੇ ਆ ਗਈ ਹੈ। ਵੀਰਵਾਰ ਨੂੰ ਦਿੱਲੀ ਵਿੱਚ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਆਗੂਆਂ ਦੀ ਇੱਕ ਐਮਰਜੈਂਸੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਲਗਭਗ ਸਾਰੇ ਸੀਨੀਅਰ ਆਗੂ ਸ਼ਾਮਲ ਹੋਏ। ਹਾਲਾਂਕਿ, ਇਸ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਨਹੀਂ ਦਿੱਤਾ ਗਿਆ।
ਸਿੱਧੂ ਨੇ ਇੰਸਟਾਗ੍ਰਾਮ ‘ਤੇ ਸ਼ਾਇਰਾਨਾ ਅੰਦਾਜ਼ ਵਿੱਚ ਜਤਾਇਆ ਗਿਲਾ
ਮੀਟਿੰਗ ਤੋਂ ਬਾਅਦ ਸ਼ੁੱਕਰਵਾਰ ਦੁਪਹਿਰ ਨੂੰ ਨਵਜੋਤ ਸਿੱਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਉਹ ਚਾਹ ਪੀਂਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ਵਿੱਚ ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ:
“ਜ਼ਿੰਦਗੀ ਸੇ ਥੋੜਾ ਵਫਾ ਕੀਜੀਏ,
ਜੋ ਨਹੀਂ ਮਿਲਾ ਉਸੇ ਦਫਾ ਕੀਜੀਏ,
ਹਰ ਕੋਈ ਨਹੀਂ ਆਪਕੇ ਕਾਬਿਲ,
ਅਕੇਲੇ ਬੈਠ ਕੇ ਚਾਏ ਕਾ ਮਜ਼ਾ ਲੀਜੀਏ।”
READ ALSO : ਸਨਸਨੀਖੇਜ਼! ਦਿਹਾੜੀਦਾਰ ਮਜ਼ਦੂਰ ‘ਤੇ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਕੋਸ਼ਿਸ਼, ਮੁਲਜ਼ਮ ਖ਼ਿਲਾਫ਼ ਕੇਸ ਦਰਜ
ਮੀਟਿੰਗ ‘ਚ ਨਜ਼ਰਅੰਦਾਜ਼ੀ ਨਾਲ ਜੋੜੀ ਜਾ ਰਹੀ ਹੈ ਸ਼ਾਇਰੀ
ਸਿੱਧੂ ਦੀ ਇਸ ਸ਼ਾਇਰੀ ਨੂੰ ਦਿੱਲੀ ਵਿੱਚ ਹੋਈ ਕਾਂਗਰਸ ਦੀ ਮੀਟਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਮੰਨਿਆ ਜਾ ਰਿਹਾ ਹੈ ਕਿ ਇਸ ਵੀਡੀਓ ਰਾਹੀਂ ਸਿੱਧੂ ਨੇ ਪਰੋਖੇ ਤੌਰ ‘ਤੇ ਕਾਂਗਰਸ ਲੀਡਰਸ਼ਿਪ ਵੱਲੋਂ ਆਪਣੇ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਨਾਰਾਜ਼ਗੀ ਜਤਾਈ ਹੈ। ਸ਼ਾਇਰੀ ਦੇ ਬੋਲਾਂ ਰਾਹੀਂ ਉਹ ਇਹ ਸੰਕੇਤ ਦੇ ਰਹੇ ਹਨ ਕਿ ਹਰ ਕੋਈ ਉਨ੍ਹਾਂ ਦੇ ਲਾਇਕ ਨਹੀਂ ਅਤੇ ਕਈ ਵਾਰ ਇਕੱਲੇ ਰਹਿਣਾ ਹੀ ਬਿਹਤਰ ਹੁੰਦਾ ਹੈ।
ਦਲਿਤ ਮੁੱਦੇ ‘ਤੇ ਵਿਵਾਦ ਕਾਰਨ ਸੱਦੀ ਗਈ ਸੀ ਮੀਟਿੰਗ
ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਦਲਿਤ ਮਸਲੇ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਰਾਹੁਲ ਗਾਂਧੀ ਵੱਲੋਂ ਇਹ ਐਮਰਜੈਂਸੀ ਮੀਟਿੰਗ ਬੁਲਾਈ ਗਈ ਸੀ। ਇਸ ਬੈਠਕ ਵਿੱਚ ਪੰਜਾਬ ਕਾਂਗਰਸ ਦੀ ਰਣਨੀਤੀ ਅਤੇ ਅੰਦਰੂਨੀ ਟਕਰਾਅ ‘ਤੇ ਚਰਚਾ ਕੀਤੀ ਗਈ, ਪਰ ਨਵਜੋਤ ਸਿੱਧੂ ਨੂੰ ਇਸ ਵਿਚ ਸ਼ਾਮਲ ਨਹੀਂ ਕੀਤਾ ਗਿਆ।
ਪਿਛਲੇ ਬਿਆਨਾਂ ਨਾਲ ਵੀ ਵਧੀ ਦੂਰੀ
ਇਹ ਵੀ ਯਾਦ ਰਹੇ ਕਿ ਹਾਲ ਹੀ ਵਿੱਚ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਗਏ ਬਿਆਨ ਕਿ ਕਾਂਗਰਸ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਣਨ ਲਈ 500 ਕਰੋੜ ਰੁਪਏ ਦੀ ਲੋੜ ਹੁੰਦੀ ਹੈ ਤੋਂ ਬਾਅਦ ਸਿਆਸੀ ਮਾਹੌਲ ਹੋਰ ਗਰਮਾ ਗਿਆ ਸੀ। ਇਸ ਤੋਂ ਬਾਅਦ ਸਿੱਧੂ ਦੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਵੀ ਹੋਈ ਸੀ।
ਨਵਜੋਤ ਸਿੱਧੂ ਨੂੰ ਗਾਂਧੀ ਪਰਿਵਾਰ ਦੇ ਕਰੀਬੀ ਆਗੂਆਂ ਵਿੱਚ ਗਿਣਿਆ ਜਾਂਦਾ ਹੈ। ਅਜਿਹੇ ਵਿੱਚ ਰਾਹੁਲ ਗਾਂਧੀ ਵੱਲੋਂ ਮੀਟਿੰਗ ਵਿੱਚ ਨਾ ਸੱਦੇ ਜਾਣ ਅਤੇ ਉਸ ਤੋਂ ਬਾਅਦ ਆਈ ਸ਼ਾਇਰਾਨਾ ਵੀਡੀਓ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਥਿਤੀ ‘ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
Gold Silver Rate Today: ਸੋਨੇ-ਚਾਂਦੀ ਨੇ ਤੋੜੇ ਸਾਰੇ ਰਿਕਾਰਡ, ਹਫ਼ਤੇ ਭਰ ‘ਚ ਆਸਮਾਨ ਛੂਹਦੀਆਂ ਕੀਮਤਾਂ
मेष: दिन शुभ रहेगा...