
Navy Nagar Mumbai Family Tragedy : ਮੁੰਬਈ ਦੇ ਉੱਚ-ਸੁਰੱਖਿਆ ਵਾਲੇ ਨੇਵੀ ਨਗਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰੋਂ ਬਰਾਮਦ ਹੋਈਆਂ ਹਨ। ਮ੍ਰਿਤਕਾਂ ਵਿੱਚ ਇੱਕ ਭਾਰਤੀ ਜਲ ਸੈਨਾ ਦਾ ਕਰਮਚਾਰੀ (ਮਲਾਹ), ਉਸ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਛੋਟੇ ਬੱਚੇ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਇੱਕ ਬੱਚਾ ਸਿਰਫ਼ ਦੋ ਮਹੀਨੇ ਦਾ ਅਤੇ ਦੂਜਾ ਤਿੰਨ ਸਾਲ ਦਾ ਸੀ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ।
In an unfortunate incident at Navy Nagar, Colaba, an Indian Navy sailor along with his wife and 2 children have been found dead at their residence on 15 Aug 26. Investigation is in progress by the Police and the Indian Navy is extending all possible assistance towards the same:… pic.twitter.com/PMJIYBKcmF
— IANS (@ians_india) August 16, 2026
ਸ਼ੁਰੂਆਤੀ ਪੁਲਿਸ ਜਾਂਚ ਮੁਤਾਬਕ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਜਲ ਸੈਨਾ ਕਰਮਚਾਰੀ ਨੇ ਆਪਣੀ ਪਤਨੀ ਅਤੇ ਦੋਵੇਂ ਮਾਸੂਮ ਬੱਚਿਆਂ ਨੂੰ ਜ਼ਹਿਰ ਦੇਣ ਤੋਂ ਬਾਅਦ ਖੁਦ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਅਤੇ ਇਸ ਖੁਦਕੁਸ਼ੀ ਪਿੱਛੇ ਪਰਿਵਾਰਕ ਜਾਂ ਮਾਨਸਿਕ ਤਣਾਅ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
