Punjab news: ਪੰਜਾਬ ਮੀਡੀਅਮ ਇੰਡਸਟਰੀ ਦੇ ਚੇਅਰਮੈਨ ਨੀਲ ਗਰਗ ਨੇ ਸ਼ਹੀਦੇ ਆਜ਼ਮ  ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ਤੇ  ਆਪਣੇ ਸਾਥੀਆਂ ਸਮੇਤ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਨੂੰ ਨਮਨ ਕਰਨ ਲਈ ਅਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਪਹੁੰਚੇ ਜਿੱਥੇ ਉਹਨਾਂ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਯਾਦ ਕਰਦਿਆ ਸ਼ਰਧਾ ਦੇ ਫੁੱਲ ਭੇਟ ਕੀਤੇ ਉਹਨਾ ਨੇ ਇਸ ਮੌਕੇ ਤੇ ਕਿਹਾ ਕਿ ਇਹਨਾਂ ਲਾਸਾਨੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ ਇੰਨ੍ਹਾਂ ਦੀ ਸ਼ਹਾਦਤ ਸਦਕਾ ਹੀ ਅਸੀ ਅਜਾਦੀ ਦਾ ਅਨੰਦ ਮਾਣ ਰਹੇ ਹਾਂ।  ਉਹਨਾਂ ਨੇ ਕਿਹਾ ਕਿ ਪੰਜਾਬ ਦੇ ਯੂਥ ਨੂੰ ਭਗਤ ਸਿੰਘ ਜੀ ਦੀ ਸੋਚ ਤੇ ਪਹਿਰਾ ਦੇਣ ਦੀ ਲੋੜ ਹੈ। 

ਉਹਨਾ ਨੇ ਪੰਜਾਬ ਦੇ ਯੂਥ ਨੂੰ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਕੰਮਾਂ ਵੱਲ ਆਉਣਾ ਚਾਹੀਦਾ ਹੈ ਜਿਸ ਨਾਲ ਉਹਨਾਂ ਦਾ ਭਵਿੱਖ ਨਸ਼ਿਆਂ ਦੀ ਦਲਦਲ ਵਿੱਚ ਨਾ ਫਸ ਕਿ ਇੱਕ ,ਉਜਵਲ ਭਵਿੱਖ ਦੀ ਸਿਰਜਨਾ ਹੋ ਸਕੇ। ਇਸ ਮੌਕੇ ਤੇ ਮੌਜੂਦ ਉਹਨਾਂ ਦੇ ਸਾਥੀਆ ਨੇ ਭਗਤ ਸਿੰਘ ਨੂੰ ਯਾਦ ਕਰਦਿਆ  ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ ।