ਨਵੀਂ ਦਿਲੀ: ਹੈਦਰਾਬਾਦ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੇ ਸ਼ਹਿਰ ਦੀ ਸੁਰੱਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਪਿਛਲੇ ਦੋ ਹਫ਼ਤਿਆਂ ਦੌਰਾਨ ਵੱਖ ਵੱਖ ਇਲਾਕਿਆਂ ਤੋਂ ਨੌਂ ਕਤਲਾਂ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪੂਰੀ ਤਰ੍ਹਾਂ ਚੌਕਸੀ ਮੋਡ ਵਿੱਚ ਆ ਗਈ ਹੈ। ਹਾਲਾਤਾਂ ਨੂੰ ਕਾਬੂ ਵਿੱਚ ਰੱਖਣ ਲਈ ਪੁਲਿਸ ਨੇ ਚਾਲੀ ਮੈਂਬਰਾਂ ਦੀ ਇੱਕ ਖਾਸ ਟੀਮ ਤਿਆਰ ਕੀਤੀ ਹੈ ਜੋ ਸੰਵੇਦਨਸ਼ੀਲ ਇਲਾਕਿਆਂ ਵਿੱਚ ਲਗਾਤਾਰ ਗਸ਼ਤ ਕਰ ਰਹੀ ਹੈ ਅਤੇ ਸ਼ੱਕੀ ਲੋਕਾਂ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ।
ਯੋਗੀ ਆਦਿਤਿਆਨਾਥ ਦੇ ਕਾਫਲੇ ‘ਚ ਗਾਂ ਦੀ ਐਂਟਰੀ – ਸੁਰੱਖਿਆ ‘ਤੇ ਸਵਾਲ, ਅਧਿਕਾਰੀ ਬਰਖਾਸਤ!
ਪੁਲਿਸ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਲੋੜ ਦੇ ਰਾਤ ਦੇ ਸਮੇਂ ਘਰੋਂ ਬਾਹਰ ਨਾ ਨਿਕਲਣ ਅਤੇ ਜੇਕਰ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਹਾਲੀਆ ਘਟਨਾਵਾਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬਰਫ਼ੀਲੀ ਹਵਾਵਾਂ ਦਾ ਹਮਲਾ ਮੈਦਾਨੀ ਪੰਜਾਬ ਕੰਬਦਾ ਚੰਡੀਗੜ੍ਹ ਵੀ ਜ਼ੋਰਾਂ ‘ਚ
ਇਸ ਦੇ ਨਾਲ ਹੀ ਪੁਲਿਸ ਨੇ ਇਹ ਵੀ ਦੱਸਿਆ ਹੈ ਕਿ ਸ਼ਹਿਰ ਦੀ ਰਫ਼ਤਾਰ ਅਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਰੱਖਿਅਤ ਬਣਾਉਣ ਲਈ ਵਾਧੂ ਪੈਟਰੋਲਿੰਗ ਕੀਤੀ ਜਾ ਰਹੀ ਹੈ ਅਤੇ ਹਰ ਸੰਵੇਦਨਸ਼ੀਲ ਇਲਾਕੇ ਵਿੱਚ ਨਿਗਰਾਨੀ ਵਧਾਈ ਜਾ ਰਹੀ ਹੈ।


