ਚੰਡੀਗੜ੍ਹ : ਪੰਜਾਬੀ ਸਿਨੇਮਾ ਦੀ ਹਿੱਟ ਫਿਲਮ ‘ਨਿੱਕਾ ਜ਼ੈਲਦਾਰ’ ਵਿੱਚ ‘ਸ਼ਾਂਤੀ’ ਦਾ ਕਿਰਦਾਰ ਨਿਭਾ ਕੇ ਚਾਰੇ-ਪਾਸੇ ਤੋਂ ਪ੍ਰਸ਼ੰਸਾ ਹਾਸਿਲ ਕਰਨ ਵਾਲੀ ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ, ਜਿਸ ਸੰਬੰਧੀ ਜਾਣਕਾਰੀ ਅਦਾਕਾਰਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਉਤੇ ਸਾਂਝੀ ਕੀਤੀ ਹੈ।
ਮਾਸ ਗਲਾ ਦਿੰਦਾ White Phosphorus, 800 ਡਿਗਰੀ ਤਕ ਪਾਰਾ ! ਇਜ਼ਰਾਈਲ ‘ਤੇ ਲੱਗਾ ਜੰਗ ‘ਚ ਇਸਤੇਮਾਲ ਦਾ ਦੋਸ਼
ਪੋਸਟ ਸਾਂਝੀ ਕਰਦੇ ਹੋਏ ਅਦਾਕਾਰਾ ਨੇ ਲਿਖਿਆ, “ਇੱਕ ਮਾਂ ਹੀ ਤਾਂ ਰਹਿ ਗਈ ਸੀ ਰੱਬਾ।” ਤੁਹਾਨੂੰ ਦੱਸ ਦੇਈਏ ਕਿ ਪੋਸਟ ਵਿੱਚ ਅਦਾਕਾਰਾ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੀ ਮਾਂ ਮਜੀਦਾ ਬੇਗ਼ਮ ਦਾ 8 ਮਾਰਚ ਨੂੰ ਦੇਹਾਂਤ ਹੋ ਗਿਆ ਹੈ। ਹਾਲਾਂਕਿ ਅਦਾਕਾਰਾ ਨੇ ਦੇਹਾਂਤ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਹੈ।


