skip to content

Last Updated: November 26, 2026

Dainik Savera Times Logo

No Municipal Council polls in Kharar : ਖਰੜ ਨਗਰ ਕੌਂਸਲ ਚੋਣਾਂ ‘ਤੇ ਰੋਕ ; HC ਨੇ 6 ਪਿੰਡਾਂ ਲਈ ਸੁਣਾਇਆ ਫੈਸਲਾ

16 May 2026 ਅੱਪਡੇਟ ਕੀਤਾ ਗਿਆ

No Municipal Council polls in Kharar : ਖਰੜ ਨਗਰ ਕੌਂਸਲ ਚੋਣਾਂ ‘ਤੇ ਰੋਕ ; HC ਨੇ 6 ਪਿੰਡਾਂ ਲਈ ਸੁਣਾਇਆ ਫੈਸਲਾ

No Municipal Council polls in Kharar : ਇੱਕ ਪਾਸੇ ਜਿੱਥੇ ਪੰਜਾਬ ਭਰ ’ਚ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਖਰੜ ਨਗਰ ਕੌਂਸਲ ਚੋਣਾਂ ’ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਇਹ ਫੈਸਲਾ ਉਸ ਸਮੇਂ ਆਇਆ ਜਦੋਂ ਵੱਖ-ਵੱਖ ਉਮੀਦਵਾਰ ਐਸਡੀਐਮ-ਕਮ-ਚੋਣ ਅਧਿਕਾਰੀ, ਖਰੜ ਦੇ ਦਫ਼ਤਰ ਵਿਖੇ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਰਹੇ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ, ਪ੍ਰਸ਼ਾਸਨ ਨੇ ਨਾਮਜ਼ਦਗੀ ਪ੍ਰਕਿਰਿਆ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।

ਮਿਲੀ ਜਾਣਕਾਰੀ ਮੁਤਾਬਿਕ ਇਹ ਪਾਬੰਦੀ ਖਰੜ ਸ਼ਹਿਰ ਦੇ ਨਾਲ ਲੱਗਦੇ ਛੇ ਪਿੰਡਾਂ : ਤ੍ਰਿਪੜੀ, ਦਾਊ ਮਾਜਰਾ, ਭੂਖੜੀ, ਟੋਲੇ ਮਾਜਰਾ, ਪੀਰ ਸੋਹਾਣਾ ਅਤੇ ਰਡਿਆਲਾ ਦੇ ਵਸਨੀਕਾਂ ਵੱਲੋਂ ਦਾਇਰ ਪਟੀਸ਼ਨ ਤੋਂ ਬਾਅਦ ਲਗਾਈ ਗਈ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਪਿੰਡਾਂ ਨੂੰ ਨਗਰ ਕੌਂਸਲ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਸੀ, ਜਿਸ ਨਾਲ ਉਨ੍ਹਾਂ ਦੀਆਂ ਪੰਚਾਇਤਾਂ ਭੰਗ ਹੋ ਗਈਆਂ ਸੀ।

ਹਾਲਾਂਕਿ, ਚੋਣਾਂ ਲਈ ਨੋਟੀਫਿਕੇਸ਼ਨ ਵਿੱਚ ਨਵੇਂ ਵਾਰਡਬੰਦੀ ਸ਼ਾਮਲ ਨਹੀਂ ਸਨ। ਨਤੀਜੇ ਵਜੋਂ, ਇਨ੍ਹਾਂ ਪਿੰਡਾਂ ਦੇ ਵਸਨੀਕ ਨਗਰ ਕੌਂਸਲ ਚੋਣਾਂ ਵਿੱਚ ਵੋਟ ਪਾਉਣ ਤੋਂ ਅਸਮਰੱਥ ਸਨ। ਇਨ੍ਹਾਂ ਪਿੰਡਾਂ ਨੂੰ ਖਰੜ ਨਗਰ ਕੌਂਸਲ ’ਚ ਸ਼ਾਮਿਲ ਕਰਨ ਦੇ ਬਾਅਦ ਵੀ ਇਨ੍ਹਾਂ ਪਿੰਡਾਂ ਨੂੰ ਹੁਣ ਹੋਣ ਵਾਲੀ ਚੋਣ ’ਚ ਕਿਸੇ ਵੀ ਵਾਰਡ ’ਚ ਸ਼ਾਮਿਲ ਨਹੀਂ ਕੀਤਾ ਗਿਆ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.