Site icon Dainik Savera Punjab

ਓਂਟਾਰੀਓ ਨੇ ਰੋਕੀ ਸਕਿੱਲਡ ਟਰੇਡਜ਼ ਸਟ੍ਰੀਮ ਸੈਂਕੜੇ ਨੌਜਵਾਨਾਂ ਦੇ PR ਸੁਪਨੇ ਟੁੱਟੇ

ਅੰਤਰਰਾਸ਼ਟਰੀ ਡੈਸਕ: ਕੈਨੇਡਾ ਦੇ ਸੂਬੇ ਓਂਟਾਰੀਓ ਵੱਲੋਂ ਆਪਣੇ ਸੂਬਾਈ ਨੌਮਿਨੀ ਪ੍ਰੋਗਰਾਮ ਤਹਿਤ ਚਲ ਰਹੀ ਸਕਿੱਲਡ ਟਰੇਡਜ਼ ਸਟ੍ਰੀਮ ਨੂੰ ਅਚਾਨਕ ਮੁਅੱਤਲ ਕਰ ਦਿੱਤਾ ਗਿਆ ਹੈ ਜਿਸ ਕਾਰਨ ਹਜ਼ਾਰਾਂ ਬਿਨੈਕਾਰਾਂ ਦੇ ਪੀਆਰ ਲੈਣ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਇਸ ਫੈਸਲੇ ਦੇ ਨਤੀਜੇ ਵਜੋਂ ਲੱਗੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਫੀਸ ਵਾਪਸ ਕਰਨ ਦੀ ਘੋਸ਼ਣਾ ਕੀਤੀ ਗਈ ਹੈ। ਲਗਭਗ 2600 ਉਮੀਦਵਾਰ ਜੋ ਆਪਣੀ ਅਰਜ਼ੀ ਪ੍ਰਵਾਨ ਹੋਣ ਦੀ ਉਡੀਕ ਕਰ ਰਹੇ ਸਨ ਹੁਣ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ।

ਪੰਜਾਬੀ ਨੌਜਵਾਨਾਂ ਦੀ ਵੱਡੀ ਗਿਣਤੀ ਜੋ ਕੈਨੇਡਾ ਵਿੱਚ ਸਟੱਡੀ ਵੀਜ਼ਾ ਜਾਂ ਵਰਕ ਪਰਮਿਟ ‘ਤੇ ਪਹੁੰਚੀ ਸੀ ਅਤੇ ਇਮੀਗ੍ਰੇਸ਼ਨ ਨੌਮਿਨੀ ਪ੍ਰੋਗਰਾਮ ਅਧੀਨ ਪੀਆਰ ਲਈ ਅਰਜ਼ੀ ਦਾਇਰ ਕੀਤੀ ਸੀ ਉਹ ਹੁਣ ਨਿਰਾਸ਼ ਹੋ ਗਏ ਹਨ। ਉਨ੍ਹਾਂ ਦਾ ਦੱਸਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਦਾ ਮੌਕਾ ਨਹੀਂ ਦਿੱਤਾ ਅਤੇ ਇਕਪਾਸੜ ਤਰੀਕੇ ਨਾਲ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ। ਵਿੰਡਸਰ ਦੀ ਇਕ ਕੰਪਨੀ ਵਿੱਚ ਕਾਰਪੈਂਟਰ ਵਜੋਂ ਕੰਮ ਕਰ ਰਹੇ ਇਕ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਦੋ ਸਾਲ ਪਹਿਲਾਂ ਅਰਜ਼ੀ ਦਾਇਰ ਕਰਨ ਦਾ ਸੱਦਾ ਮਿਲਿਆ ਸੀ ਪਰ ਹੁਣ ਬਿਨਾਂ ਕਿਸੇ ਚੇਤਾਵਨੀ ਦੇ ਅਰਜ਼ੀ ਰੱਦ ਕਰ ਦਿੱਤੀ ਗਈ ਹੈ।

ਕਰਾਚੀ ‘ਚ ਭੱਤਾ ਮਾਫੀਆ ਬੇਨਕਾਬ ਚਾਰ ਗ੍ਰਿਫਤਾਰ ਮੁੱਖ ਸਾਜ਼ਿਸ਼ਕਾਰ ਜੁਨੈਦ ਕਾਬੂ

ਇਸ ਫੈਸਲੇ ਦੇ ਵਿਰੋਧ ਵਿੱਚ ਓਂਟਾਰੀਓ ਵਿਧਾਨ ਸਭਾ ਦੇ ਬਾਹਰ ਪੰਜਾਬੀ ਨੌਜਵਾਨਾਂ ਵੱਲੋਂ ਲਗਾਤਾਰ ਤੀਜੇ ਦਿਨ ਵੀ ਰੋਸ ਧਰਨਾ ਦਿੱਤਾ ਗਿਆ। ਨੌਜਵਾਨਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਪੂਰੀ ਤਰ੍ਹਾਂ ਸਹੀ ਹੈ ਅਤੇ ਉਹ ਹਰ ਦਸਤਾਵੇਜ਼ ਪੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਧੋਖਾਧੜੀ ਦੇ ਸਬੂਤ ਪੇਸ਼ ਕੀਤੇ ਜਾਣ ਅਤੇ ਅਰਜ਼ੀਆਂ ‘ਤੇ ਮੁੜ ਵਿਚਾਰ ਕੀਤਾ ਜਾਵੇ। ਠੰਢੇ ਮੌਸਮ ਵਿੱਚ ਖੁੱਲ੍ਹੇ ਅਸਮਾਨ ਹੇਠ ਨਾਅਰੇਬਾਜ਼ੀ ਕਰਦੇ ਨੌਜਵਾਨਾਂ ਨੇ ਆਰ ਜਾਂ ਪਾਰ ਦਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ।

ਮੁਜ਼ਾਹਰੇ ਵਿੱਚ ਸ਼ਾਮਲ ਨੌਜਵਾਨਾਂ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਨੂੰ ਅਰਜ਼ੀਆਂ ‘ਤੇ ਮੁੜ ਵਿਚਾਰ ਕਰਨ ਦਾ ਭਰੋਸਾ ਨਹੀਂ ਮਿਲਦਾ ਉਹ ਆਪਣਾ ਧਰਨਾ ਜਾਰੀ ਰੱਖਣਗੇ। ਉਨ੍ਹਾਂ ਦੇ ਹੱਕ ਵਿੱਚ ਵਿਰੋਧੀ ਧਿਰ ਦੀ ਆਗੂ ਮੈਰਿਟ ਸਟਾਈਲਜ਼ ਵੀ ਵਿਧਾਨ ਸਭਾ ਦੇ ਬਾਹਰ ਪਹੁੰਚੀ ਅਤੇ ਡਗ ਫੋਰਡ ਸਰਕਾਰ ਵਿਰੁੱਧ ਨਾਅਰੇਬਾਜ਼ੀ ਵਿੱਚ ਹਿੱਸਾ ਲਿਆ। ਕਿਰਤ ਮੰਤਰਾਲੇ ਦੇ ਡਾਇਰੈਕਟਰ ਵੱਲੋਂ ਭੇਜੀ ਈਮੇਲ ਵਿੱਚ ਇਹ ਜਾਣਕਾਰੀ ਦਿੱਤੀ ਗਈ ਕਿ ਸਾਰੇ ਬਿਨੈਕਾਰਾਂ ਦੀ ਫੀਸ ਵਾਪਸ ਕੀਤੀ ਜਾਵੇਗੀ ਅਤੇ ਜੋ ਉਮੀਦਵਾਰ ਯੋਗਤਾ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਮੁੜ ਅਰਜ਼ੀ ਦਾਇਰ ਕਰ ਸਕਦੇ ਹਨ।

ਕੈਨੇਡਾ ਵਿੱਚ ਹਰ ਸੂਬਾ ਆਪਣਾ ਇਮੀਗ੍ਰੇਸ਼ਨ ਪ੍ਰੋਗਰਾਮ ਚਲਾਉਂਦਾ ਹੈ ਜਿਸਨੂੰ ਪ੍ਰੋਵਿੰਸ਼ੀਅਲ ਨੌਮਿਨੀ ਪ੍ਰੋਗਰਾਮ ਕਿਹਾ ਜਾਂਦਾ ਹੈ। ਇਹ ਪ੍ਰੋਗਰਾਮ ਸੂਬੇ ਦੀਆਂ ਆਰਥਿਕ ਅਤੇ ਰੋਜ਼ਗਾਰ ਲੋੜਾਂ ਦੇ ਅਨੁਸਾਰ ਚਲਾਇਆ ਜਾਂਦਾ ਹੈ। ਕਿਸੇ ਵੀ ਸੂਬੇ ਵਿੱਚ ਕੰਮ ਕਰਦੇ ਹੋਏ ਬਿਨੈਕਾਰ ਆਪਣੀ ਪੜ੍ਹਾਈ ਤਜਰਬੇ ਭਾਸ਼ਾ ਦੀ ਮੁਹਾਰਤ ਅਤੇ ਨੌਕਰੀ ਦੀ ਪੇਸ਼ਕਸ਼ ਦੇ ਆਧਾਰ ‘ਤੇ ਪੀਆਰ ਲਈ ਅਰਜ਼ੀ ਦਿੰਦੇ ਹਨ। ਜਦੋਂ ਸੂਬਾ ਉਨ੍ਹਾਂ ਦੀ ਅਰਜ਼ੀ ਨੂੰ ਮਨਜ਼ੂਰੀ ਦੇਂਦਾ ਹੈ ਤਾਂ ਉਹ ਫੈਡਰਲ ਪੱਧਰ ‘ਤੇ ਪੀਆਰ ਲਈ ਅਰਜ਼ੀ ਦਾਇਰ ਕਰ ਸਕਦੇ ਹਨ ਅਤੇ ਕੈਨੇਡਾ ਵਿੱਚ ਪਰਮਾਨੈਂਟ ਰੈਜ਼ੀਡੈਂਟ ਬਣ ਜਾਂਦੇ ਹਨ।

VD : ਬਦਮਾਸ਼ਾਂ ਨੇ ਕੀਤੀ ਸ਼ਰੇਆਮ ਗੁੰਡਾਗਰਦੀ, ਘਰ ‘ਚ ਵੜ੍ਹ ਬਜ਼ੁਰਗਾਂ ਨੂੰ ਧਮਕਾਇਆ, CCTV ਆਈ ਸਾਹਮਣੇ

ਓਂਟਾਰੀਓ ਵੱਲੋਂ ਸਕਿੱਲਡ ਟਰੇਡਜ਼ ਸਟ੍ਰੀਮ ਨੂੰ ਮੁਅੱਤਲ ਕਰਨ ਦਾ ਇਹ ਫੈਸਲਾ ਨੌਜਵਾਨਾਂ ਦੀ ਉਮੀਦਾਂ ‘ਤੇ ਪਾਣੀ ਫੇਰ ਗਿਆ ਹੈ। ਇਮੀਗ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਆ ਰਹੀ ਅਣਸ਼ਚਿਤਤਾ ਨੇ ਨੌਜਵਾਨਾਂ ਨੂੰ ਮਨੋਵਿਗਿਆਨਕ ਤਣਾਅ ਵਿੱਚ ਪਾ ਦਿੱਤਾ ਹੈ। ਹੁਣ ਉਮੀਦਵਾਰ ਸਰਕਾਰ ਵੱਲੋਂ ਨਿਆਂ ਦੀ ਉਡੀਕ ਕਰ ਰਹੇ ਹਨ ਅਤੇ ਚਾਹੁੰਦੇ ਹਨ ਕਿ ਉਨ੍ਹਾਂ ਦੀ ਅਰਜ਼ੀ ‘ਤੇ ਨਿਰਪੱਖਤਾ ਨਾਲ ਮੁੜ ਵਿਚਾਰ ਕੀਤਾ ਜਾਵੇ।

Exit mobile version