Last Updated: November 28, 2026

Dainik Savera Times Logo

72 ਘੰਟਿਆਂ ਵਾਲਾ ਪੰਜਾਬ ਪੁਲਿਸ ਦਾ ਗੈਂਗਸਟਰਾਂ ਖਿਲਾਫ ‘Operation Prahar’, ਡੀਜੀਪੀ ਦੀ ਲੋਕਾਂ ਨੂੰ ਇਹ ਅਪੀਲ

21 January 2026 ਅੱਪਡੇਟ ਕੀਤਾ ਗਿਆ

72 ਘੰਟਿਆਂ ਵਾਲਾ ਪੰਜਾਬ ਪੁਲਿਸ ਦਾ ਗੈਂਗਸਟਰਾਂ ਖਿਲਾਫ ‘Operation Prahar’, ਡੀਜੀਪੀ ਦੀ ਲੋਕਾਂ ਨੂੰ ਇਹ ਅਪੀਲ

Operation Prahar News : ਪੰਜਾਬ ਪੁਲਿਸ ਵੱਲੋਂ ਹੁਣ ਸੂਬੇ ਭਰ ’ਚ ਗੈਂਗਸਟਰ ਖਿਲਾਫ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਫੀਲਡ ਵਿੱਚ 2,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ ਸੂਬੇ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਦੀ ਜਾਂਚ ਕਰ ਰਹੇ ਹਨ।

Lift Accident : ਖੌਫ਼ਨਾਕ ! ਲਗਾਤਾਰ 10 ਦਿਨ ਤਕ ਬਜ਼ੁਰਗ ਨੂੰ ਦਰੜਦੀ ਰਹੀ ਲਿਫ਼ਟ, ਇੰਝ ਹੋਇਆ ਲਾਪਰਵਾਹੀ ਦਾ ਖ਼ੁਲਾਸਾ

ਦੱਸ ਦਈਏ ਕਿ ਡੀਜੀਪੀ ਨੇ ਗੈਂਗਸਟਰਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਹੈਲਪਲਾਈਨ ਨੰਬਰ, 93946-93946 ਵੀ ਜਾਰੀ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਨੌਜਵਾਨਾਂ ਲਈ ਮੁੱਖ ਧਾਰਾ ਵਿੱਚ ਵਾਪਸ ਆਉਣ ਦਾ ਇਹ ਆਖਰੀ ਮੌਕਾ ਹੈ। ਹੁਣ ਪੰਜਾਬ ਪੁਲਿਸ ਕਿਸੇ ਨੂੰ ਵੀ ਨਹੀਂ ਬਖਸ਼ੇਗੀ। ਪੰਜਾਬ ਵਿੱਚ ਗੈਂਗਸਟਰਾਂ ਲਈ ਕੋਈ ਜਗ੍ਹਾ ਨਹੀਂ ਹੈ। ਗੈਂਗਸਟਰਾਂ ਨੂੰ ਵਿਦੇਸ਼ਾਂ ਵਿੱਚ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਖਿਲਾਫ ਵੀ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ।

Jalandhar : ਰਾਮਾ ਮੰਡੀ ਇਲਾਕੇ ‘ਚ ਗੁੰਡਾਗਰਦੀ ਦਾ ਨੰਗਾ ਨਾਚ ! ਪ੍ਰਾਪਰਟੀ ਡੀਲਰ ‘ਤੇ ਚੱਲੀਆਂ ਤਾਬੜਤੋੜ ਗੋਲੀਆਂ

ਇਸ ਤੋਂ ਇਲਾਵਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਗੈਂਗਸਟਰਾਂ ਨਾਲ ਜੁੜੀ ਜਾਣਕਾਰੀ ਦੇਣ ਅਤੇ ਉਨ੍ਹਾਂ ਦੀ ਪਛਾਣ ਨੂੰ ਗੁਪਤ ਵੀ ਰੱਖਿਆ ਜਾਵੇਗਾ। ਉੱਥੇ ਹੀ ਜੇਕਰ ਆਪਰੇਸ਼ਨ ਪ੍ਰਹਾਰ ਦੀ ਗੱਲ ਕਰੀਏ ਤਾਂ ਪੰਜਾਬ ਪੁਲਿਸ ਦਾ ਇਹ ਆਪਰੇਸ਼ਨ 72 ਘੰਟਿਆਂ ਦਾ ਹੈ। 12 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਇਸ ’ਚ ਸ਼ਾਮਲ ਹਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.