ਚੰਡੀਗੜ੍ਹ ਨਿਊਜ਼ : ਪੰਜਾਬ ਵਿੱਚ ਆਉਣ ਵਾਲੀ ਝੋਨੇ ਦੀ ਸੀਜ਼ਨ ਨੂੰ ਲੈ ਕੇ ਸਰਕਾਰ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ Bhagwant Mann ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਸਾਨਾਂ ਲਈ ਮਹੱਤਵਪੂਰਨ ਐਲਾਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਹੋਵੇਗਾ, ਜਦਕਿ ਕਿਸਾਨ 15 ਜੂਨ ਤੋਂ ਸਿੱਧੀ ਬਿਜਾਈ (DSR) ਕਰ ਸਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 8 ਘੰਟੇ ਲਗਾਤਾਰ ਬਿਜਲੀ ਅਤੇ ਨਹਿਰੀ ਪਾਣੀ ਦੀ ਪੂਰੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬਿਜਲੀ ਸਪਲਾਈ ਅਤੇ ਪਾਣੀ ਦੇ ਸੁਚੱਜੇ ਪ੍ਰਬੰਧ ਲਈ ਪੰਜਾਬ ਨੂੰ 4 ਜ਼ੋਨਾਂ ਵਿੱਚ ਵੰਡਿਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਜ਼ੋਨ ਅਨੁਸਾਰ ਬਿਜਾਈ ਦਾ ਸ਼ਡਿਊਲ
ਸਰਕਾਰ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿੱਧੀ ਬਿਜਾਈ ਲਈ ਤਾਰੀਖਾਂ ਨਿਰਧਾਰਤ ਕੀਤੀਆਂ ਗਈਆਂ ਹਨ:
ਪਹਿਲਾ ਜ਼ੋਨ: 15 ਮਈ ਤੋਂ 31 ਮਈ ਤੱਕ
ਦੂਜਾ ਜ਼ੋਨ: 1 ਜੂਨ ਤੋਂ – ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ
ਦੂਜਾ ਜ਼ੋਨ (ਹੋਰ ਜ਼ਿਲ੍ਹੇ): 1 ਜੂਨ ਤੋਂ – ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ
ਤੀਜਾ ਜ਼ੋਨ: 5 ਜੂਨ ਤੋਂ – ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਮੁਕਤਸਰ, ਫਾਜ਼ਿਲਕਾ
ਚੌਥਾ ਜ਼ੋਨ: 9 ਜੂਨ ਤੋਂ – ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ
ਚੌਥਾ ਜ਼ੋਨ (ਹੋਰ ਜ਼ਿਲ੍ਹੇ): 9 ਜੂਨ ਤੋਂ – ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ
ਪਾਣੀ ਅਤੇ ਬਿਜਲੀ ਸੰਬੰਧੀ ਵੱਡੇ ਦਾਅਵੇ
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਰ ਹਰਿਆਣਾ ਵੱਲੋਂ ਲਗਭਗ 70 ਫੀਸਦੀ ਪਾਣੀ ਦੀ ਵਰਤੋਂ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਵੱਲੋਂ ਵਾਧੂ ਪਾਣੀ ਦੀ ਕੋਈ ਮੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਲਈ ਪਾਣੀ ਦੀ ਸੰਭਾਲ ਬਹੁਤ ਜ਼ਰੂਰੀ ਹੈ ਕਿਉਂਕਿ ਆਉਣ ਵਾਲੀਆਂ ਫਸਲਾਂ ਲਈ ਇਹ ਅਹਿਮ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਵੱਲੋਂ ਨਹਿਰੀ ਪ੍ਰਣਾਲੀ, ਪਾਈਪਾਂ ਅਤੇ ਕੱਸੀਆਂ ਦੀ ਮੁਰੰਮਤ ਅਤੇ ਵਿਕਾਸ ‘ਤੇ ਲਗਭਗ 6300 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਦੇ ਨਾਲ ਹੀ 1 ਮਈ ਤੋਂ ਨਹਿਰਾਂ ਵਿੱਚ ਪਾਣੀ ਛੱਡਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਰਹੀ ਹੈ।
ਜ਼ਮੀਨੀ ਪਾਣੀ ‘ਤੇ ਰਾਹਤਭਰੀ ਖ਼ਬਰ
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਭੂਗਰਭ ਜਲ ਸਤਰ ਵਿੱਚ ਸੁਧਾਰ ਦੇ ਸੰਕੇਤ ਮਿਲੇ ਹਨ ਅਤੇ ਕਈ ਇਲਾਕਿਆਂ ਵਿੱਚ ਪਾਣੀ 2 ਤੋਂ 4 ਮੀਟਰ ਤੱਕ ਉੱਪਰ ਆਇਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਟਿਊਬਵੈੱਲ ਦੀ ਥਾਂ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਤਾਂ ਜੋ ਭਵਿੱਖ ਲਈ ਪਾਣੀ ਬਚਾਇਆ ਜਾ ਸਕੇ।
मेष: दिन शुभ रहेगा...