
ਟੀ-20 ਵਿਸ਼ਵ ਕੱਪ ਨੂੰ ਲੈ ਕੇ ਭਾਰਤ–ਪਾਕਿਸਤਾਨ ਕ੍ਰਿਕਟ ਟਕਰਾਅ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਭਾਰਤ ਵਿਰੁੱਧ ਟੀ-20 ਵਿਸ਼ਵ ਕੱਪ ਮੈਚ ਦੇ ਬਾਈਕਾਟ ਬਾਰੇ ਦੇਸ਼ ਦੇ ਫੈਸਲੇ ਨੂੰ ਮੁੜ ਦੁਹਰਾਉਂਦਿਆਂ ਕਿਹਾ ਹੈ ਕਿ ਪਾਕਿਸਤਾਨ ਨੇ ਇਸ ਮਾਮਲੇ ’ਤੇ ਆਪਣਾ ਸਟੈਂਡ ਬਿਲਕੁਲ ਸਪੱਸ਼ਟ ਕਰ ਦਿੱਤਾ ਹੈ।
15 ਫਰਵਰੀ ਵਾਲੇ ਮੈਚ ’ਤੇ ਸਪੱਸ਼ਟ ਸਟੈਂਡ
ਪਾਕਿਸਤਾਨੀ ਅਖ਼ਬਾਰ ਡਾਨ ਦੀ ਰਿਪੋਰਟ ਮੁਤਾਬਕ, ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਨੂੰ ਕਿਹਾ ਕਿ 15 ਫਰਵਰੀ ਨੂੰ ਸ਼੍ਰੀਲੰਕਾ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਮੈਚ ਵਿੱਚ ਪਾਕਿਸਤਾਨ ਭਾਰਤ ਦੇ ਖ਼ਿਲਾਫ਼ ਨਹੀਂ ਖੇਡੇਗਾ। ਇਸਲਾਮਾਬਾਦ ਵਿੱਚ ਕੇਂਦਰੀ ਕੈਬਨਿਟ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ,
“ਅਸੀਂ ਟੀ-20 ਵਿਸ਼ਵ ਕੱਪ ਵਿੱਚ ਭਾਰਤ ਵਿਰੁੱਧ ਮੈਚ ਨਹੀਂ ਖੇਡਾਂਗੇ।”
READ ALSO : ਪੰਜਾਬ ’ਤੇ ਕਰਜ਼ੇ ਦੀ ਪੰਡ ਹੋਈ ਹੋਰ ਭਾਰੀ: ਸਰਕਾਰ ਨੇ ਇੱਕ ਵਾਰ ਫਿਰ 1,000 ਕਰੋੜ ਰੁਪਏ ਦਾ ਕਰਜ਼ਾ ਲਿਆ
‘ਧਿਆਨ ਨਾਲ ਮੁਲਾਂਕਣ ਤੋਂ ਬਾਅਦ ਲਿਆ ਫੈਸਲਾ’
ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਇਹ ਫੈਸਲਾ ਧਿਆਨ ਨਾਲ ਸਾਰੇ ਪੱਖਾਂ ਦਾ ਮੁਲਾਂਕਣ ਕਰਨ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਖੇਡਾਂ ਨੂੰ ਰਾਜਨੀਤੀ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਪਾਕਿਸਤਾਨ ਦਾ ਇਹ ਫੈਸਲਾ “ਨਿਰਪੱਖ” ਹੈ।
ਪਹਿਲਾਂ ਵੀ ਹੋ ਚੁੱਕਾ ਹੈ ਬਾਈਕਾਟ ਦਾ ਐਲਾਨ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਵਿਰੁੱਧ ਮੈਚ ਦਾ ਬਾਈਕਾਟ ਕਰਨ ਦੀ ਗੱਲ ਕਹੀ ਹੋਵੇ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਨੇ ਆਪਣੇ ਗਰੁੱਪ ਪੜਾਅ ਦੇ ਮੈਚ ਨੂੰ ਨਾ ਖੇਡਣ ਦਾ ਫੈਸਲਾ ਕੀਤਾ ਸੀ, ਜਿਸ ਨਾਲ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਚਰਚਾ ਤੇਜ਼ ਹੋ ਗਈ ਸੀ।
ਭਾਰਤ ਦੇ ਹੱਕ ਵਿੱਚ ਹੈ ਰਿਕਾਰਡ
ਆਈਸੀਸੀ ਟੀ-20 ਵਿਸ਼ਵ ਕੱਪ ਦੇ ਇਤਿਹਾਸ ’ਚ ਭਾਰਤ ਅਤੇ ਪਾਕਿਸਤਾਨ ਅੱਠ ਵਾਰ ਆਹਮੋ-ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਭਾਰਤ ਦਾ ਰਿਕਾਰਡ ਕਾਫ਼ੀ ਮਜ਼ਬੂਤ ਰਿਹਾ ਹੈ, ਜਿੱਥੇ ਭਾਰਤ ਨੇ 7 ਮੈਚ ਜਿੱਤੇ ਹਨ, ਜਦਕਿ ਪਾਕਿਸਤਾਨ ਨੂੰ ਸਿਰਫ਼ ਇੱਕ ਵਾਰ ਜਿੱਤ ਮਿਲੀ ਹੈ।
ਕ੍ਰਿਕਟ ਅਤੇ ਰਾਜਨੀਤੀ ਫਿਰ ਆਹਮਣੇ-ਸਾਹਮਣੇ
ਪਾਕਿਸਤਾਨ ਦੇ ਇਸ ਫੈਸਲੇ ਤੋਂ ਬਾਅਦ ਕ੍ਰਿਕਟ ਅਤੇ ਰਾਜਨੀਤੀ ਦੇ ਰਿਸ਼ਤੇ ’ਤੇ ਇੱਕ ਵਾਰ ਫਿਰ ਸਵਾਲ ਖੜੇ ਹੋ ਗਏ ਹਨ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਆਈਸੀਸੀ ਅਤੇ ਟੂਰਨਾਮੈਂਟ ਦੇ ਆਯੋਜਕ ਇਸ ਮਾਮਲੇ ’ਤੇ ਕੀ ਰੁਖ ਅਖਤਿਆਰ ਕਰਦੇ ਹਨ।
ਜਲੰਧਰ ਵਿੱਚ ਦਰਿੰਦਗੀ ਦੀ ਹੱਦ: ਰੋ ਰਹੀ ਪੰਜ ਸਾਲਾ ਧੀ ਦਾ ਪਿਤਾ ਵੱਲੋਂ ਗਲਾ ਘੁੱਟ ਕੇ ਕਤਲ

मेष: दिन शुभ रहेगा...